ਨੈਸ਼ਨਲ ਟਾਈਮਜ਼ ਬਿਊਰੋ :- ਜੰਮੂ ਅਤੇ ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਦੇ ਇੱਕ ਦੂਰ-ਦੁਰਾਡੇ ਪਿੰਡ ਵਿੱਚ ਬੱਦਲ ਫਟਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਜਦਕਿ ਦੋ ਹੋਰ ਲਾਪਤਾ ਹਨ। ਅਧਿਕਾਰੀਆਂ ਨੇ ਦੱਸਿਆ ਕਿ ਬੱਦਲ ਫਟਣ ਨਾਲ ਸ਼ਨਿਚਰਵਾਰ ਸਵੇਰੇ ਜ਼ਿਲਾ ਹੈੱਡਕੁਆਰਟਰ ਤੋਂ ਲਗਪਗ 25 ਕਿਲੋਮੀਟਰ ਦੂਰ ਪਹਾੜੀ ਰਾਜਗੜ੍ਹ ‘ਚ ਹੜ੍ਹ ਆ ਗਿਆ। ਬਚਾਅ ਕਰਮੀਆਂ ਨੂੰ ਦੋ ਔਰਤਾਂ ਸਮੇਤ ਤਿੰਨ ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ, ਜੋ ਹੜ੍ਹਾਂ ਵਿੱਚ ਵਹਿ ਗਏ ਸਨ। ਇਸ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਜੰਮੂ-ਕਸ਼ਮੀਰ: ਬੱਦਲ ਫਟਣ ਕਾਰਨ ਤਿੰਨ ਮੌਤਾਂ, ਦੋ ਲਾਪਤਾ
