ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਸਹੂਲਤਾਂ ਤੇ ਸੈਨੀਟਾਈਜ਼ੇਸ਼ਨ ਮੁਹਿੰਮ ਜਾਰੀ

ਨੈਸ਼ਨਲ ਟਾਈਮਜ਼ ਬਿਊਰੋ :- ਜ਼ਿਲ੍ਹਾ ਫ਼ਿਰੋਜ਼ਪੁਰ ਮਮਦੋਟ ਬਲਾਕ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਵੱਲੋਂ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਸਿਵਲ ਸਰਜਨ ਫਿਰੋਜ਼ਪੁਰ ਡਾ. ਰਾਜਵਿੰਦਰ ਕੌਰ ਅਤੇ ਸੀਨੀਅਰ ਮੈਡੀਕਲ ਅਫਸਰ ਮਮਦੋਟ ਡਾ. ਰਾਜੂ ਚੌਹਾਨ ਦੀ ਅਗਵਾਈ ਹੇਠ ਵਿਭਾਗ ਵੱਲੋਂ ਵੈਕਟਰ ਬੋਰਨ ਅਤੇ ਵਾਟਰ ਬੋਰਨ ਰੋਗਾਂ ਤੋਂ ਬਚਾਅ ਲਈ ਨਿਰੰਤਰ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੇ ਨਾਲ-ਨਾਲ ਪ੍ਰਭਾਵਿਤ ਇਲਾਕਿਆਂ, ਰਾਹਤ ਕੈਂਪਾਂ ਅਤੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਦੀ ਬੇਰੈਕਾਂ ਵਿੱਚ ਮੱਛਰਾਂ ਤੋਂ ਬਚਾਅ ਲਈ ਸਪਰੇਅ ਕਾਰਵਾਈ ਜਾ ਰਹੀ ਹੈ।

ਇਸ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਮਮਦੋਟ ਡਾ. ਰਾਜੂ ਚੌਹਾਨ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵੱਲੋਂ ਬੀਐਸਐਫ ਦੀ ਹੁਸੈਨੀਵਾਲਾ ਚੈਕ ਪੋਸਟ ਉਤੇ ਮੌਜੂਦ ਜਵਾਨਾਂ ਦੀਆਂ ਬੈਰਕਾਂ ਅਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਖੁਦ ਡਾ. ਰਾਜੂ ਚੌਹਾਨ ਨੇ ਮੌਕੇ ਉਤੇ ਖੜ੍ਹ ਕੇ ਮੱਛਰਾ ਤੋਂ ਬਚਾਅ ਲਈ ਸਪਰੇਅ ਕਰਵਾਇਆ, ਤਾੰ ਜੋ ਹੜ੍ਹ ਰਾਹਤ ਕਾਰਜਾਂ ਵਿੱਚ ਜੁਟੇ ਜਵਾਨ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਤੋਂ ਬਚ ਸਕਣ।

ਇਸ ਦੌਰਾਨ ਪੀਣ ਵਾਲੇ ਪਾਣੀ ਦੀ ਸੁਰੱਖਿਆ ਲਈ ਕਲੋਰੀਨ ਦੀਆਂ ਗੋਲੀਆਂ ਵੀ ਵੰਡੀਆਂ ਗਈਆਂ। ਡਾ. ਰਾਜੂ ਚੌਹਾਨ ਨੇ ਦੱਸਿਆ ਕਿ ਲਗਾਤਾਰ ਮੀਂਹ ਤੇ ਹੜ੍ਹ ਕਾਰਨ ਇਲਾਕੇ ਵਿੱਚ ਵੈਕਟਰ ਬੋਰਨ ਅਤੇ ਵਾਟਰ ਬੋਰਨ ਬਿਮਾਰੀਆਂ ਦਾ ਖ਼ਤਰਾ ਵਧ ਗਿਆ ਹੈ ਪਰ ਸਿਹਤ ਵਿਭਾਗ ਵੱਲੋਂ ਲਗਾਤਾਰ ਮੋਨੀਟਰਿੰਗ ਅਤੇ ਰੋਕਥਾਮ ਲਈ ਢੁੱਕਵੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

ਬਲਾਕ ਐਜੂਕੇਟਰ ਅਮਨ ਕੰਬੋਜ ਨੇ ਦੱਸਿਆ ਸਿਹਤ ਵਿਭਾਗ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਪਿੰਡਾਂ ਅਤੇ ਰਾਹਤ ਕੈਂਪਾਂ ਵਿੱਚ ਦੌਰੇ ਕਰ ਰਹੀਆਂ ਹਨ ਅਤੇ ਮੈਡੀਕਲ ਸਹੂਲਤਾਂ ਦੇ ਨਾਲ ਨਾਲ ਲੋਕਾਂ ਨੂੰ ਸਾਫ਼ ਪਾਣੀ ਵਰਤਣ, ਮੱਛਰਾਂ ਤੋਂ ਬਚਾਅ ਅਤੇ ਸਿਹਤ ਸੰਬੰਧੀ ਸਾਵਧਾਨੀਆਂ ਬਾਰੇ ਜਾਗਰੂਕ ਕਰ ਰਹੀਆਂ ਹਨ।

By Gurpreet Singh

Leave a Reply

Your email address will not be published. Required fields are marked *