ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿੱਚ ਹੜ੍ਹਾਂ ਦੀ ਗੰਭੀਰ ਸਥਿਤੀ ਦੇ ਮੱਦੇਨਜ਼ਰ, ਪੰਜਾਬ ਸਟੇਟ ਮਿਡ-ਡੇਅ ਮੀਲ ਸੋਸਾਇਟੀ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਹੈ ਕਿ ਬਹੁਤ ਸਾਰੇ ਸਕੂਲ ਮੁਖੀਆਂ ਨੇ ਚਿੰਤਾ ਪ੍ਰਗਟ ਕੀਤੀ ਹੈ ਕਿ ਹੜ੍ਹਾਂ ਕਾਰਨ ਸਕੂਲਾਂ ਵਿੱਚ ਪਾਣੀ ਭਰਨ ਕਾਰਨ ਮਿਡ-ਡੇਅ ਮੀਲ ਸਕੀਮ ਅਧੀਨ ਸਟੋਰ ਕੀਤਾ ਅਨਾਜ ਖਰਾਬ ਹੋਣ ਦੀ ਸੰਭਾਵਨਾ ਹੈ।
ਸੋਸਾਇਟੀ ਨੇ ਹਦਾਇਤ ਕੀਤੀ ਹੈ ਕਿ ਜਿਨ੍ਹਾਂ ਸਕੂਲਾਂ ਵਿੱਚ ਅਨਾਜ ਖਰਾਬ ਹੋਣ ਦਾ ਖ਼ਤਰਾ ਹੈ, ਉੱਥੇ ਅਨਾਜ ਨੂੰ ਤੁਰੰਤ ਸੁਰੱਖਿਅਤ ਥਾਂ ‘ਤੇ ਤਬਦੀਲ ਕੀਤਾ ਜਾਵੇ। ਨਾਲ ਹੀ, ਇਹ ਯਕੀਨੀ ਬਣਾਇਆ ਜਾਵੇ ਕਿ ਸ਼ਿਫਟਿੰਗ ਦੌਰਾਨ ਅਨਾਜ ਦਾ ਪੂਰਾ ਰਿਕਾਰਡ ਮਿਡ-ਡੇਅ ਮੀਲ ਰਜਿਸਟਰ ਵਿੱਚ ਸਹੀ ਢੰਗ ਨਾਲ ਦਰਜ ਹੋਵੇ।
ਸੋਸਾਇਟੀ ਨੇ ਇਸਨੂੰ ਇੱਕ ਬਹੁਤ ਜ਼ਰੂਰੀ ਕਦਮ ਦੱਸਿਆ ਹੈ ਅਤੇ ਅਧਿਕਾਰੀਆਂ ਨੂੰ ਇਸਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਬੱਚਿਆਂ ਦੇ ਭੋਜਨ ਵਿੱਚ ਕੋਈ ਰੁਕਾਵਟ ਨਾ ਆਵੇ ਅਤੇ ਅਨਾਜ ਦੇ ਨੁਕਸਾਨ ਨੂੰ ਵੀ ਰੋਕਿਆ ਜਾ ਸਕੇ।
