ਪੰਜਾਬ ”ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ ਦੇ ਖੜ੍ਹੇ ਹੋ ਗਏ ਰੌਂਗਟੇ

ਨੈਸ਼ਨਲ ਟਾਈਮਜ਼ ਬਿਊਰੋ :- ਮੋਗਾ ‘ਚ ਬੀਤੀ ਰਾਤ ਨੌਜਵਾਨ ਦਾ ਸ਼ਰੇਆਮ ਗੋਲੀ ਮਾਲ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਨੌਜਵਾਨ ਰਮੇਸ਼ ਕੁਮਾਰ ਆਪਣੇ ਦੋਸਤਾਂ ਨਾਲ ਰੋਟੀ ਖਾਣ ਇੱਕ ਢਾਬੇ ‘ਤੇ ਗਿਆ ਅਤੇ ਉਸ ਤੋਂ ਬਾਅਦ ਉਹ ਉੱਥੋਂ ਬੀਅਰ ਲੈਣ ਲਈ ਚਲਾ ਗਿਆ। ਇਸ ਦੌਰਾਨ ਅਣਪਛਾਤੇ ਵਿਅਕਤੀ ਆਪਸ ‘ਚ ਲੜ ਰਹੇ ਸੀ ਅਤੇ ਉਨ੍ਹਾਂ ਦੀ ਰਮੇਸ਼ ਕੁਮਾਰ ਉਰਫ ਸ਼ਸ਼ੀ ਨਾਲ ਵੀ ਬਹਿਸਬਾਜ਼ੀ ਹੋ ਗਈ। ਇਸ ਤੋਂ ਬਾਅਦ ਅਣਪਛਾਤੇ ਵਿਅਕਤੀਆਂ ਵੱਲੋਂ ਉਸ ‘ਤੇ ਗੋਲੀ ਚਲਾ ਦਿੱਤੀ ਗਈ, ਜਿਸ ਦੌਰਾਨ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਸ ਭਿਆਨਕ ਮੰਜ਼ਰ ਨੂੰ ਦੇਖਣ ਵਾਲਿਆਂ ਦੇ ਰੌਂਗਟੇ ਖੜ੍ਹੇ ਹੋ ਗਏ। ਮ੍ਰਿਤਕ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਉਸ ਦੇ ਪੁੱਤਰ ਨੂੰ ਘਟਨਾ ਤੋਂ ਤੁਰੰਤ ਬਾਅਦ ਸਿਵਲ ਹਸਪਤਾਲ ਲਿਜਾਇਆ ਗਿਆ ਪਰ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਉਸ ਦੇ ਬੇਟੇ ਨੂੰ ਮ੍ਰਿਤਕ ਕਰਾਰ ਦਿੱਤਾ।

ਦੂਜੇ ਪਾਸੇ ਅਣਪਛਾਤੇ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਏ ਅਤੇ ਪੁਲਸ ਵੱਲੋਂ ਹੁਣ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ 30 ਤੋਂ 35 ਸਾਲ ਦਾ ਸੀ ਅਤੇ ਉਹ ਇੱਕ ਕਰਿਆਨੇ ਦੀ ਦੁਕਾਨ ‘ਤੇ ਕੰਮ ਕਰਦਾ ਸੀ। 2 ਦਿਨ ਪਹਿਲਾਂ ਹੀ ਉਸ ਵੱਲੋਂ ਆਪਣੇ ਨਵੇਂ ਮਕਾਨ ਦਾ ਨਕਸ਼ਾ ਬਣਾਇਆ ਗਿਆ ਸੀ। ਇਸ ਘਟਨਾ ਤੋਂ ਬਾਅਦ ਪਰਿਵਾਰ ਦਾ ਹੁਣ ਰੋ-ਰੋ ਕੇ ਬੁਰਾ ਹਾਲ ਹੈ।

By Gurpreet Singh

Leave a Reply

Your email address will not be published. Required fields are marked *