ਡਾ. ਰਾਜ ਕੁਮਾਰ ਚੱਬੇਵਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਰਗਰਮ, ਜਮੀਨੀ ਪੱਧਰ ਤੇ ਉੱਤਰ ਕੇ ਲੋਕਾਂ ਦੀ ਕਰ ਰਹੇ ਸੇਵਾ!

ਨੈਸ਼ਨਲ ਟਾਈਮਜ਼ ਬਿਊਰੋ :- ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਲਗਾਤਾਰ ਦੌਰਾ ਕਰ ਰਹੇ ਹਨ, ਤਾਂ ਜੋ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਪੂਰਾ ਜਾਇਜ਼ਾ ਲਿਆ ਜਾ ਸਕੇ ਅਤੇ ਪ੍ਰਭਾਵਿਤ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਜਾ ਸਕੇ।
ਦੌਰੇ ਦੌਰਾਨ ਉਨ੍ਹਾਂ ਨੇ ਹੜ੍ਹ ਕਾਰਨ ਬੇਘਰ ਹੋਏ ਪਰਿਵਾਰਾਂ, ਕਿਸਾਨਾਂ ਅਤੇ ਆਮ ਵਸਨੀਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਵਾਇਆ ਕਿ ਸਰਕਾਰ ਵੱਲੋਂ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾਵੇਗੀ।
ਡਾ. ਚੱਬੇਵਾਲ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕਾਂ ਕਰਕੇ ਰਾਹਤ ਅਤੇ ਬਚਾਅ ਕਾਰਜਾਂ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਮਿਲ ਕੇ ਪ੍ਰਭਾਵਿਤ ਇਲਾਕਿਆਂ ਵਿੱਚ ਤੁਰੰਤ ਰਾਹਤ ਸਮੱਗਰੀ ਪਹੁੰਚਾਉਣ, ਟੁੱਟੇ ਬੰਨ੍ਹਾਂ ਦੀ ਮੁਰੰਮਤ ਕਰਨ ਅਤੇ ਲੋਕਾਂ ਨੂੰ ਮੁੜ ਵਸਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀਆਂ ਹਨ। ਡਾ. ਚੱਬੇਵਾਲ ਨੇ ਕਿਹਾ ਕਿ ਇਸ ਮੁਸ਼ਕਲ ਘੜੀ ਵਿੱਚ ਉਹ ਖ਼ੁਦ ਹਰ ਸਮੇਂ ਲੋਕਾਂ ਨਾਲ ਖੜ੍ਹੇ ਹਨ ਅਤੇ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਕੋਈ ਵੀ ਪਰਿਵਾਰ ਬਿਨਾਂ ਸਹਾਇਤਾ ਤੋਂ ਵਾਂਝਾ ਨਾ ਰਹੇ।

ਉਨ੍ਹਾਂ ਨੇ ਸਥਾਨਕ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਅਫ਼ਵਾਹਾਂ ‘ਤੇ ਧਿਆਨ ਨਾ ਦੇਣ ਅਤੇ ਪ੍ਰਸ਼ਾਸਨ ਨਾਲ ਸਹਿਯੋਗ ਕਰਕੇ ਰਾਹਤ ਕਾਰਜਾਂ ਨੂੰ ਸਫਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ। ਡਾ. ਚੱਬੇਵਾਲ ਨੇ ਭਰੋਸਾ ਦਿੱਤਾ ਕਿ ਹੜ੍ਹ ਕਾਰਨ ਹੋਏ ਨੁਕਸਾਨ ਦਾ ਪੂਰਾ ਅੰਦਾਜ਼ਾ ਲਗਾ ਕੇ ਪ੍ਰਭਾਵਿਤ ਪਰਿਵਾਰਾਂ ਨੂੰ ਆਰਥਿਕ ਮੁਆਵਜ਼ਾ ਦੇਣ ਲਈ ਕੇਂਦਰ ਅਤੇ ਰਾਜ ਸਰਕਾਰ ਨੂੰ ਰਿਪੋਰਟ ਭੇਜੀ ਜਾਵੇਗੀ ਤੇ ਓਹ ਹਰ ਸੰਭਵ ਤਰੀਕੇ ਨਾਲ ਜਨਤਾ ਦੀ ਸੇਵਾ ਵਿਚ ਹਾਜਰ ਰਹਿਣਗੇ।

By Gurpreet Singh

Leave a Reply

Your email address will not be published. Required fields are marked *