ਨੈਸ਼ਨਲ ਟਾਈਮਜ਼ ਬਿਊਰੋ :- ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਪਿਛਲੇ ਇੱਕ ਹਫ਼ਤੇ ਤੋਂ ਵੱਧ ਸਮੇਂ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਲਗਾਤਾਰ ਦੌਰਾ ਕਰ ਰਹੇ ਹਨ। ਦੌਰਿਆਂ ਦੌਰਾਨ ਉਹ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਸਿੱਧੀ ਗੱਲਬਾਤ ਕਰ ਰਹੇ ਹਨ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ ਅਤੇ ਮੌਕੇ ‘ਤੇ ਹਾਲਾਤ ਦਾ ਜਾਇਜ਼ਾ ਲੈ ਰਹੇ ਹਨ।
ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਹੜ੍ਹ ਕਾਰਨ ਬਹੁਤ ਸਾਰੇ ਪਰਿਵਾਰ ਮੁਸ਼ਕਲ ਹਾਲਾਤਾਂ ਵਿੱਚ ਹਨ ਅਤੇ ਉਨ੍ਹਾਂ ਨੂੰ ਤੁਰੰਤ ਰਾਹਤ ਪਹੁੰਚਾਉਣਾ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ। ਉਨ੍ਹਾਂ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ ਗਈ ਤਾਂ ਜੋ ਰਾਹਤ ਸਮੱਗਰੀ ਦੇ ਵੰਡ, ਪਾਣੀ ਨਿਕਾਸੀ ਅਤੇ ਮੁੱਢਲੀ ਸਹੂਲਤਾਂ ਦੀ ਬਹਾਲੀ ਨੂੰ ਤੇਜ਼ ਕੀਤਾ ਜਾ ਸਕੇ।
ਉਨ੍ਹਾਂ ਲੋਕਾਂ ਨੂੰ ਇਹ ਭਰੋਸਾ ਦਵਾਇਆ ਕਿ ਹੜ੍ਹ ਨਾਲ ਪ੍ਰਭਾਵਿਤ ਕਿਸੇ ਵੀ ਪਰਿਵਾਰ ਨੂੰ ਬਿਨਾਂ ਸਹਾਇਤਾ ਦੇ ਨਹੀਂ ਛੱਡਿਆ ਜਾਵੇਗਾ ਅਤੇ ਨੁਕਸਾਨ ਦਾ ਪੂਰਾ ਅੰਦਾਜ਼ਾ ਲਗਾ ਕੇ ਮੁਆਵਜ਼ੇ ਦੀ ਕਾਰਵਾਈ ਵੀ ਅੱਗੇ ਵਧਾਈ ਜਾਵੇਗੀ।
