ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜੀ, ਫੋਰਟਿਸ ਹਸਪਤਾਲ ‘ਚ ਕਰਵਾਇਆ ਗਿਆ ਭਰਤੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜੀ, ਫੋਰਟਿਸ ਹਸਪਤਾਲ 'ਚ ਕਰਵਾਇਆ ਗਿਆ ਭਰਤੀ

ਚੰਡੀਗੜ੍ਹ (ਗੁਰਪ੍ਰੀਤ ਸਿੰਘ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿੱਚ ਬੀਤੇ ਦੋ ਦਿਨਾਂ ਤੋਂ ਵਿਗਾੜ ਦੇਖਣ ਨੂੰ ਮਿਲ ਰਿਹਾ ਹੈ ਅਤੇ ਇਸ ਤੋਂ ਬਾਅਦ ਅੱਜ ਸ਼ਾਮ ਅੱਜ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਵਿੱਚ ਭਰਤੀ ਕੀਤਾ ਗਿਆ।

ਸਰਕਾਰੀ ਅਧਿਕਾਰੀਆਂ ਦੇ ਮੁਤਾਬਕ, ਕੁਝ ਸਮੇਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਤਬੀਅਤ ਖਰਾਬ ਸੀ ਅਤੇ ਡਾਕਟਰੀ ਇਲਾਜ ਦੇ ਬਾਵਜੂਦ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਨਹੀਂ ਆ ਰਿਹਾ। ਫਿਲਹਾਲ ਮੁੱਖ ਮੰਤਰੀ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ ਅਤੇ ਉਨ੍ਹਾਂ ਦੀ ਸਿਹਤ ਦੀ ਜਾਂਚ ਲਈ ਜ਼ਰੂਰੀ ਟੈਸਟ ਕੀਤੇ ਜਾ ਰਹੇ ਹਨ।

ਹਾਲ ਹੀ ਦੇ ਵਿੱਚ ਮੁੱਖ ਮੰਤਰੀ ਮਾਨ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਵਾਪਸ ਆਏ ਸਨ। ਉਹ ਖੁਦ ਹੜ੍ਹ ਪੀੜਤ ਇਲਾਕਿਆਂ ਵਿੱਚ ਰਾਹਤ ਅਤੇ ਬਚਾਅ ਕਾਰਜਾਂ ਦੀ ਨਿਗਰਾਨੀ ਕਰ ਰਹੇ ਸਨ।

ਅੱਜ ਸ਼ਾਮ ਨੂੰ ਉਨ੍ਹਾਂ ਨੇ ਚੰਡੀਗੜ੍ਹ ਵਿੱਚ ਕੈਬਨਿਟ ਮੀਟਿੰਗ ਦੀ ਅਗਵਾਈ ਵੀ ਕਰਨੀ ਸੀ, ਪਰ ਸਿਹਤ ਸਮੱਸਿਆਵਾਂ ਕਰਕੇ ਇਹ ਮੀਟਿੰਗ ਮੁਲਤਵੀ ਕਰ ਦਿੱਤੀ ਗਈ ।

By Gurpreet Singh

Leave a Reply

Your email address will not be published. Required fields are marked *