ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿੱਚ ਮੁੱਖ ਮੰਤਰੀ ਬਦਲਣ ਦੀਆਂ ਖ਼ਬਰਾਂ ਨੇ ਪਿਛਲੇ ਕੁਝ ਦਿਨਾਂ ਤੋਂ ਸਿਆਸੀ ਹਲਚਲ ਮਚਾ ਦਿੱਤੀ ਹੈ। ਜਿੱਥੇ ਭਗਵੰਤ ਮਾਨ ਸਾਬ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚਲ ਰਹੇ ਨੇ ਤੇ ਬੀਤੀ ਰਤ ਓਹਨਾਂ ਨੂੰ ਹਸਪਤਾਲ ਵੀ ਲਿਜਾਇਆ ਗਿਆ, ਓਥੇ ਹੀ ਵਿਰੋਧੀ ਧਿਰਾਂ ਵੱਲੋਂ ਤੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਅਤੇ ਗੈਰ-ਪੁਸ਼ਟੀਸ਼ੁਦਾ ਸਰੋਤਾਂ ਵੱਲੋਂ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਗਵੰਤ ਮਾਨ ਦੀ ਥਾਂ ਨਵੇਂ ਮੁੱਖ ਮੰਤਰੀ ਦੀ ਤਾਇਨਾਤੀ ਹੋ ਸਕਦੀ ਹੈ। ਇਨ੍ਹਾਂ ਵਿੱਚ ਹਰਪਾਲ ਸਿੰਘ ਚੀਮਾ ਅਤੇ ਡਾ. ਇੰਦਰਬੀਰ ਸਿੰਘ ਨਿੱਜਰ ਦੇ ਨਾਮ ਵੀ ਸਾਹਮਣੇ ਆ ਰਹੇ ਹਨ। ਕੁਝ ਅਫਵਾਹਾਂ ਵਿੱਚ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਦੋ ਡਿਪਟੀ ਮੁੱਖ ਮੰਤਰੀ ਬਣਾਉਣ ਦਾ ਫਾਰਮੂਲਾ ਵੀ ਵਿਚਾਰਧੀਨ ਹੈ।
ਦੂਜੇ ਪਾਸੇ, ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਨੇ ਖੁੱਲ੍ਹ ਕੇ ਕਿਹਾ ਹੈ ਕਿ ਪੰਜਾਬ ਵਿੱਚ ਮੁੱਖ ਮੰਤਰੀ ਬਦਲਣ ਦੀ ਕੋਈ ਯੋਜਨਾ ਨਹੀਂ ਹੈ ਅਤੇ ਭਗਵੰਤ ਮਾਨ ਆਪਣੀ ਪੂਰੀ ਮਿਆਦ ਪੂਰੀ ਕਰਨਗੇ। ਭਗਵੰਤ ਮਾਨ ਨੇ ਵੀ ਇਸ ਮਾਮਲੇ ’ਤੇ ਹੱਸਦੇ ਹੋਏ ਅਫਵਾਹਾਂ ਨੂੰ ਰੱਦ ਕਰ ਦਿੱਤਾ ਅਤੇ ਸਪਸ਼ਟ ਕੀਤਾ ਕਿ ਉਹ ਆਪਣਾ ਕੰਮ ਜਾਰੀ ਰੱਖਣਗੇ।
ਵਿਰੋਧੀ ਧਿਰ ਵੱਲੋਂ ਇਹ ਚਰਚਾਵਾਂ ਜਾਰੀ ਹਨ ਕਿ ਸਰਕਾਰ ਅੰਦਰ ਕੁਝ ਨੀਤੀਆਂ ਅਤੇ ਹਾਲੀਆ ਫ਼ੈਸਲਿਆਂ ਨੂੰ ਲੈ ਕੇ ਅਸੰਤੁਸ਼ਟੀ ਹੈ, ਪਰ ਹੁਣ ਤੱਕ ਕੋਈ ਅਧਿਕਾਰਿਕ ਕਦਮ ਜਾਂ ਸਰਕਾਰੀ ਐਲਾਨ ਨਹੀਂ ਹੋਇਆ।
ਵਿਸ਼ਲੇਸ਼ਕਾਂ ਦੇ ਅਨੁਸਾਰ, ਇਸ ਤਰ੍ਹਾਂ ਦੀਆਂ ਅਫਵਾਹਾਂ ਅਕਸਰ ਸਿਆਸੀ ਦਬਾਅ ਬਣਾਉਣ ਜਾਂ ਲੋਕਾਂ ਵਿੱਚ ਉਲਝਣ ਪੈਦਾ ਕਰਨ ਲਈ ਫੈਲਾਈਆਂ ਜਾਂਦੀਆਂ ਹਨ। ਮੌਜੂਦਾ ਹਾਲਾਤਾਂ ਨੂੰ ਵੇਖਦਿਆਂ ਇਹ ਸਪਸ਼ਟ ਹੈ ਕਿ ਮੁੱਖ ਮੰਤਰੀ ਬਦਲਣ ਦੀਆਂ ਖ਼ਬਰਾਂ ਸਿਰਫ਼ ਅਟਕਲਾਂ ਹੀ ਹਨ ਅਤੇ ਸਰਕਾਰ ਵੱਲੋਂ ਇਸ ਬਾਰੇ ਕੋਈ ਪੁਸ਼ਟੀ ਨਹੀਂ ਕੀਤੀ ਗਈ।
ਆਓ ਵਿਸ਼ਲੇਸ਼ਕਾਂ ਤੋਂ ਇਸਦੇ ਬਾਰੇ ਜਾਨਣ ਦੀ ਕੋਸ਼ਿਸ਼ ਕਰਦੇ ਹਾਂ…..
