ਨੈਸ਼ਨਲ ਟਾਈਮਜ਼ ਬਿਊਰੋ :- ਕੇਰਲ ਵਿਚ ਬ੍ਰੇਨ ਈਟਿੰਗ ਅਮੀਬਾ ਦੀ ਇਨਫੈਕਸ਼ਨ ਇਕ ਵੱਡੇ ਖ਼ਤਰੇ ਵਜੋਂ ਸਾਹਮਣੇ ਆ ਰਹੀ ਹੈ। ਕੋਝੀਕੋਡ ਜ਼ਿਲ੍ਹੇ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ’ਚ ਇਹ ਬਿਮਾਰੀ ਤੇਜ਼ੀ ਨਾਲ ਫੈਲ ਰਹੀ ਹੈ। ਵੀਰਵਾਰ ਨੂੰ ਕੋਝੀਕੋਡ ਮੈਡੀਕਲ ਕਾਲਜ ਵਿਚ ਇਸ ਰੋਗ ਨਾਲ ਇਕ ਹੋਰ ਮਰੀਜ਼ ਦੀ ਮੌਤ ਹੋ ਗਈ। ਇਸ ਨਾਲ ਕੇਰਲ ਵਿਚ ਅਮੀਬਿਕ ਮੈਨਿੰਗੋਐਨਸੇਫਲਾਈਟਿਸ (ਬ੍ਰੇਨ ਈਟਿੰਗ ਅਮੀਬਾ) ਬਿਮਾਰੀ ਕਾਰਨ ਮਰਨ ਵਾਲਿਆਂ ਦੀ ਗਿਣਤੀ ਛੇ ਹੋ ਗਈ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਮਲਪੁਰਮ ਜ਼ਿਲ੍ਹੇ ਵਿਚ 47 ਸਾਲਾ ਸ਼ਾਜੀ ਨਾਂ ਦੇ ਵਿਅਕਤੀ ਦੀ ਵੀਰਵਾਰ ਨੂੰ ਮੌਤ ਹੋ ਗਈ। ਮੈਡੀਕਲ ਕਾਲਜ ਦੇ ਅਧਿਕਾਰੀਆਂ ਮੁਤਾਬਕ, ਸ਼ਾਜੀ ਨੂੰ 9 ਅਗਸਤ ਨੂੰ ਦਾਖ਼ਲ ਕੀਤਾ ਗਿਆ ਸੀ। ਉਨ੍ਹਾਂ ਦੀ ਹਾਲਤ ਗੰਭੀਰ ਹੋ ਗਈ ਸੀ ਅਤੇ ਵੀਰਵਾਰ ਸਵੇਰੇ ਉਨ੍ਹਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਕਿਹਾ ਕਿ ਇਸ ਗੱਲ ਦੀ ਪੁਸ਼ਟੀ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਇਨਫੈਕਸ਼ਨ ਕਿਵੇਂ ਹੋਈ।
