ਕੰਗਨਾ ਰਣੌਤ ਨੂੰ ਸੁਪਰੀਮ ਕੋਰਟ ਤੋਂ ਝਟਕਾ, ਕਿਸਾਨਾਂ ਖਿਲਾਫ਼ ਟਿੱਪਣੀ ਮਾਮਲੇ ‘ਚ ਨਹੀਂ ਮਿਲੀ ਰਾਹਤ

ਨੈਸ਼ਨਲ ਟਾਈਮਜ਼ ਬਿਊਰੋ :- ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਕੰਗਨਾ ਰਣੌਤ ਦੇ ਖ਼ਿਲਾਫ਼ ਚੱਲ ਰਹੇ ਮਾਣਹਾਨੀ ਕੇਸ ਨੂੰ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਕੋਰਟ ਨੇ ਕੰਗਨਾ ਰਣੌਤ ਵੱਲੋਂ ਮਾਣਹਾਨੀ ਕੇਸ ਨੂੰ ਰੱਦ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

ਯਾਦ ਰਹੇ ਕਿ ਕਿਸਾਨ ਆੰਦੋਲਨ ਦੌਰਾਨ, ਕੰਗਨਾ ਰਣੌਤ ਨੇ ਕਿਸਾਨਾਂ ਖ਼ਿਲਾਫ਼ ਵਿਵਾਦਤ ਟਿੱਪਣੀ ਕੀਤੀ ਸੀ, ਜਿਸ ਕਾਰਨ ਉਨ੍ਹਾਂ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ ਕੀਤਾ ਗਿਆ ਸੀ।

ਸੁਪਰੀਮ ਕੋਰਟ ‘ਚ ਕੰਗਨਾ ਰਣੌਤ ਦੇ ਵਕੀਲ ਨੇ ਦਲੀਲ ਦਿੱਤੀ ਸੀ ਕਿ ਉਨ੍ਹਾਂ ਸਿਰਫ ਇਕ ਟਵੀਟ ਨੂੰ ਰੀ-ਟਵੀਟ ਕੀਤਾ ਸੀ। ਬਹੁਤ ਸਾਰੇ ਹੋਰ ਲੋਕਾਂ ਨੇ ਵੀ ਉਸ ਟਵੀਟ ਨੂੰ ਰੀ-ਟਵੀਟ ਕੀਤਾ ਸੀ। ਇਸ ਦਲੀਲ ਦੇ ਜਵਾਬ ‘ਚ ਸੁਪਰੀਮ ਕੋਰਟ ਨੇ ਕਿਹਾ ਕਿ ਇਹ ਸਿਰਫ ਰੀ-ਟਵੀਟ ਨਹੀਂ ਸੀ, ਸਗੋਂ ਇਸ ਵਿਚ ਕੰਗਨਾ ਰਣੌਤ ਦੀ ਟਿੱਪਣੀ ਵੀ ਸ਼ਾਮਲ ਸੀ। ਇਹ ਮਾਮਲਾ ਟ੍ਰਾਇਲ ਦਾ ਹੈ, ਇਸ ਲਈ ਤੁਸੀਂ ਹੇਠਲੀ ਅਦਾਲਤ ‘ਚ ਆਪਣੀ ਗੱਲ ਰੱਖੋ। ਉੱਥੋਂ ਫੈਸਲਾ ਆਉਣ ਦੇ ਬਾਅਦ ਹੀ ਮਾਮਲੇ ਨੂੰ ਅੱਗੇ ਦੇਖਿਆ ਜਾਵੇਗਾ, ਜੇਕਰ ਇਹ ਬੈਂਚ ਦੇ ਕੋਲ ਆਇਆ ਤਾਂ…।

By Gurpreet Singh

Leave a Reply

Your email address will not be published. Required fields are marked *