ਨਸ਼ੇ ਨੇ ਬੁਝਾਇਆ ਇੱਕ ਹੋਰ ਘਰ ਦਾ ਚਿਰਾਗ, ਓਵਰਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌਤ

ਨੈਸ਼ਨਲ ਟਾਈਮਜ਼ ਬਿਊਰੋ :- ਤਰਨਤਾਰਨ ਦੇ ਪਿੰਡ ਛਾਪੜੀ ਵਿੱਚ ਨਸ਼ੇ ਦੀ ਇੱਕ ਹੋਰ ਘਰ ਦਾ ਚਿਰਾਗ ਬੁਝਾ ਦਿੱਤਾ ਹੈ। ਉਵਰਡੋਜ ਨਾਲ ਮਾਪਿਆਂ ਦੇ ਇਕਲੋਤੇ ਪੁੱਤ ਦੀ ਮੌਤ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਬੀਰ ਸਿੰਘ ਉਮਰ ਤਕਰੀਬਨ 27 ਸਾਲ ਪੁੱਤਰ ਰਵੇਲ ਸਿੰਘ ਵਾਸੀ ਪਿੰਡ ਛਾਪੜੀ ਸਾਹਿਬ ਵਜੋਂ ਹੋਈ ਹੈ।

ਇਸ ਘਟਨਾ ਤੋਂ ਬਾਅਦ ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰਿਕ ਮੈਬਰਾਂ ਨੇ ਭਰੇ ਮਨ ਨਾਲ ਦੱਸਿਆ ਕਿ ਸਾਡੇ ਪਿੰਡ ਵਿੱਚ ਸ਼ਰੇਆਮ ਨਸ਼ਿਆਂ ਵੇਚਣ ਵਾਲੇ ਆਪਣਾ ਕਾਰੋਬਾਰ ਕਰ ਰਹੇ ਹਨ ਜਿਸ ਨਾਲ ਨੌਜਵਾਨ ਨਸ਼ੇ ਦੀ ਭੇਟ ਚੜ ਰਹੇ ਹਨ। ਪਰਿਵਾਰ ਮੈਬਰਾਂ ਨੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਤੇ ਕਾਰਵਾਈ ਦੀ ਮੰਗ ਕੀਤੀ ਹੈ।

By Gurpreet Singh

Leave a Reply

Your email address will not be published. Required fields are marked *