ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨਾਲ ਜੁੜੇ ਮਸਲਿਆਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਇੱਕ ਅਹਿਮ ਬੈਠਕ ਦੀ ਪ੍ਰਧਾਨਗੀ ਕੀਤੀ।
ਬੈਠਕ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਤਿੰਨ ਸਾਲਾਂ ਵਾਂਗ ਇਸ ਵਾਰ ਵੀ ਰਾਜ ਸਰਕਾਰ ਝੋਨੇ ਦੀ ਸੁਚਾਰੂ ਖ਼ਰੀਦ ਯਕੀਨੀ ਬਣਾਵੇਗੀ ਅਤੇ ਕਿਸਾਨਾਂ ਦਾ ਇੱਕ-ਇੱਕ ਦਾਣਾ ਖ਼ਰੀਦਿਆ ਜਾਵੇਗਾ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਕਰਨਾ ਸਰਕਾਰ ਦੀ ਪਹਿਲ ਹੈ।
ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਜੇ ਕਿਸੇ ਨੇ ਕਿਸਾਨਾਂ ਨੂੰ ਪਰੇਸ਼ਾਨ ਕਰਨ ਜਾਂ ਰੋਕਾਵਟ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਖਿਲਾਫ਼ ਤੁਰੰਤ ਤੇ ਕੜੀ ਕਾਰਵਾਈ ਕੀਤੀ ਜਾਵੇਗੀ।
ਉਹਨਾਂ ਕਿਹਾ ਕਿ ਸਰਕਾਰੀ ਮਸ਼ੀਨਰੀ ਪੂਰੀ ਤਰ੍ਹਾਂ ਤਿਆਰ ਹੈ ਤਾਂ ਜੋ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਵੀ ਤਕਲੀਫ਼ ਨਾ ਆਵੇ ਅਤੇ ਖਰੀਦ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਹੋਵੇ।
