CM ਮਾਨ ਦੀਵਾਲੀ ਤੋਂ ਪਹਿਲਾਂ ਪੰਜਾਬੀਆਂ ਨੂੰ ਦੇਣਗੇ ਵੱਡਾ ਤੋਹਫ਼ਾ!

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲਹਿਰਾਗਾਗਾ ਦੇ ਲੋਕਾਂ ਨੂੰ ਦੀਵਾਲੀ ਤੋਂ ਪਹਿਲਾਂ ਵੱਡਾ ਤੋਹਫ਼ਾ ਦਿੱਤਾ ਜਾ ਰਿਹਾ ਹੈ। ਦਰਅਸਲ ਮੁੱਖ ਮੰਤਰੀ ਮਾਨ ਅੱਜ ਲਹਿਰਾਗਾਗਾ ਦੌਰੇ ‘ਤੇ ਹਨ। ਉਹ ਇੱਥੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ।

ਇਸ ਤੋਂ ਇਲਾਵਾ ਮੁੱਖ ਮੰਤਰੀ ਮਾਨ ਨਵੇਂ ਤਹਿਸੀਲ ਕੰਪਲੈਕਸ ਦਾ ਵੀ ਨੀਂਹ ਪੱਥਰ ਰੱਖਣਗੇ। ਮੁੱਖ ਮੰਤਰੀ ਵਲੋਂ ਨਵੇਂ ਪੀ. ਐੱਸ. ਪੀ. ਸੀ. ਐੱਲ. ਦਫ਼ਤਰ ਅਤੇ ਹੋਰ ਵਿਕਾਸ ਕਾਰਜਾਂ ਦੀ ਵੀ ਸ਼ੁਰੂਆਤ ਕੀਤੀ ਜਾਵੇਗੀ, ਜਿਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ।

By Gurpreet Singh

Leave a Reply

Your email address will not be published. Required fields are marked *