ਤਰਨ ਤਾਰਨ (ਗੁਰਪ੍ਰੀਤ ਸਿੰਘ): ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਅੰਦਰ ਹੋਣ ਵਾਲੀ ਜਿਮਨੀ ਚੋਣ ਨੂੰ ਲੈ ਕੇ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਜਿਸ ਦੇ ਚਲਦਿਆਂ ਹੁਣ ਕਾਂਗਰਸ ਹਾਈ ਕਮਾਂਡ ਵੱਲੋਂ ਵਿਧਾਨ ਸਭਾ ਹਲਕਾ ਤਰਨ ਤਾਰਨ ਵਿੱਚ ਜਿਮਣੀ ਚੋਣ ਦੌਰਾਨ ਕਾਂਗਰਸ ਪਾਰਟੀ ਵੱਲੋਂ ਆਪਣਾ ਉਮੀਦਵਾਰ ਕਰਨਬੀਰ ਸਿੰਘ ਬੁਰਜ ਨੂੰ ਐਲਾਨ ਦਿੱਤਾ ਗਿਆ ਹੈ।

ਸਭ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਵੱਲੋਂ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਜਿਮਨੀ ਚੋਣ ਵਿੱਚ ਆਪਣਾ ਉਮੀਦਵਾਰ ਐਲਾਨਿਆ ਗਿਆ ਸੀ। ਜਿਸ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਜਿਲ੍ਾ ਪ੍ਰਧਾਨ ਵਜੋਂ ਸੇਵਾਵਾਂ ਦੇ ਰਹੇ ਹਰਜੀਤ ਸਿੰਘ ਸੰਧੂ ਨੂੰ ਆਪਣਾ ਉਮੀਦਵਾਰ ਮੈਦਾਨ ਵਿੱਚ ਉਤਾਰਿਆ ਹੈ। ਜਿਸ ਤੋਂ ਬਾਅਦ ਬੀਤੇ ਕੱਲ ਝਬਾਲ ਇਲਾਕੇ ਵਿੱਚ ਹੋਈ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਰਮੀਤ ਸਿੰਘ ਸੰਧੂ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਗਿਆ ਹੈ।
