ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਇਨ੍ਹਾਂ ਪਿੰਡਾਂ ਲਈ ਜਾਰੀ ਕਰ’ਤੇ ਫੰਡ

ਪਠਾਨਕੋਟ- ਪਠਾਨਕੋਟ ਜ਼ਿਲ੍ਹੇ ਦੇ ਸਰਹੱਦੀ ਵਿਧਾਨ ਸਭਾ ਹਲਕੇ ਭੋਆ ਦੇ ਪਿੰਡਾਂ ‘ਚ ਪਈ ਹੜ੍ਹ ਦੀ ਮਾਰ ਤੋਂ ਬਾਅਦ ਹੁਣ ਪਿੰਡਾਂ ਦੀ ਨੁਹਾਰ ਬਦਲਣ ਦੇ ਲਈ ਸੂਬਾ ਸਰਕਾਰ ਵਲੋਂ ਪੰਚਾਇਤਾਂ ਨੂੰ ਫੰਡ ਜਾਰੀ ਕੀਤੇ ਜਾ ਰਹੇ ਹਨ । ਇਸੇ ਦਰਮਿਆਨ ਵਿਧਾਨ ਸਭਾ ਹਲਕਾ ਭੋਆ ਦੀਆਂ 22 ਪੰਚਾਇਤਾਂ ਨੂੰ ਅੱਜ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਵੱਲੋਂ 87 ਲੱਖ 80 ਹਜ਼ਾਰ ਦੇ ਚੈੱਕ ਜਾਰੀ ਕੀਤੇ ਗਏ।

ਇਸ ਸਬੰਧੀ ਜਦ ਪਿੰਡਾਂ ਦੇ ਸਰਪੰਚਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਅੱਜ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਪੰਚਾਇਤਾਂ ਨੂੰ ਫੰਡ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ‘ਚ ਕਿਸੇ ਵੀ ਪੰਚਾਇਤ ਨੂੰ ਫੰਡ ਦੀ ਕਮੀ ਨਹੀਂ ਆਈ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਅਜਿਹੇ ਕੰਮ ਜੋ ਪਿਛਲੇ 15 ਸਾਲਾਂ ਤੋਂ ਨਹੀਂ ਹੋਏ ਸਨ ਆਮ ਆਦਮੀ ਪਾਰਟੀ ਦੀ ਸਰਕਾਰ ਉਹ ਕੰਮ ਵੀ ਪਹਿਲ ਦੇ ਅਧਾਰ ‘ਤੇ ਕਰ ਰਹੀ ਹੈ।

ਮੰਤਰੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪਿੰਡਾਂ ਦੀ ਨੁਹਾਰ ਬਦਲਣ ਲਈ ਕਿਸੇ ਚੀਜ਼ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਜ 22 ਦੇ ਕਰੀਬ ਗ੍ਰਾਮ ਪੰਚਾਇਤਾਂ 87 ਲੱਖ 80 ਹਜ਼ਾਰ ਦੇ ਫੰਡ ਜਾਰੀ ਕੀਤੇ ਗਏ ਹਨ ਅਤੇ ਅਗਾਂਹ ਵੀ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਫੰਡ ਜਾਰੀ ਹੁੰਦੇ ਰਹਿਣਗੇ।

By Gurpreet Singh

Leave a Reply

Your email address will not be published. Required fields are marked *