ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦਿਹਾਂਤ ‘ਤੇ ਨੀਰੂ ਬਾਜਵਾ ਨੇ ਜਤਾਇਆ ਦੁੱਖ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਮਸ਼ਹੂਰ ਗਾਇਕ ਰਾਜਵੀਰ ਜਵੰਦਾ ਨੂੰ ਲੈ ਕੇ ਇਸ ਵੇਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖਬਰ ਹੈ ਕਿ ਰਾਜਵੀਰ ਹੁਣ ਇਸ ਦੁਨੀਆ ਵਿਚ ਨਹੀਂ ਰਹੇ। ਜਿਵੇਂ ਹੀ ਇਹ ਖਬਰ ਸਾਹਮਣੇ ਆਈ ਉਨ੍ਹਾਂ ਦੇ ਚਾਹੁਣ ਵਾਲਿਆਂ ਵਿਚ ਸੋਗ ਦੀ ਲਹਿਰ ਦੌੜ ਪਈ। ਉਥੇ ਹੀ ਪੰਜਾਬੀ ਅਦਾਕਾਰਾ ਨੀਰੂ ਬਾਜਵਾ ਨੇ ਵੀ ਜਵੰਦਾ ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ। 

ਉਨ੍ਹਾਂ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਜਵੰਦਾ ਦੀ ਇਕ ਫੋਟੋ ਸਾਂਝੀ ਕਰਦਿਆ ਲਿਖਿਆ,  ਇੰਨੀ ਦੁਖਦਾਈ ਖਬਰ ਸੁਣ ਕੇ ਦਿਲ ਟੁੱਟ ਗਿਆ ਹੈ। ਰਾਜਵੀਰ ਦੇ ਪਰਿਵਾਰ ਪ੍ਰਤੀ ਡੂੰਘੀ ਹਮਦਰਦੀ। ਇਸ ਕਲਪਨਾਯੋਗ ਸਮੇਂ ਦੌਰਾਨ ਤੁਹਾਨੂੰ ਤਾਕਤ ਅਤੇ ਸ਼ਾਂਤੀ ਮਿਲੇ। ਬਹੁਤ ਜਲਦੀ ਚਲੇ ਗਏ, ਪਰ ਤੁਹਾਨੂੰ ਕਦੇ ਨਹੀਂ ਭੁੱਲਿਆ ਜਾ ਸਕੇਗਾ।

ਦੱਸ ਦੇਈਏ ਕਿ 27 ਸਤੰਬਰ ਨੂੰ ਗਾਈਕ ਰਾਜਵੀਰ ਦਾ ਐਕਸੀਡੈਂਟ ਹੋ ਗਿਆ ਸੀ ਅਤੇ ਉਦੋਂ ਤੋਂ ਹੀ ਉਨ੍ਹਾਂ ਦਾ ਚੰਡੀਗੜ੍ਹ ਦੇ ਫੋਰਟਿਸ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ ਅਤੇ ਉਹ ਉਦੋਂ ਤੋਂ ਹੀ ਵੈਂਟੀਲੇਟਰ ਸਪੋਰਟ ‘ਤੇ ਸਨ। ਹਾਦਸੇ ਦੌਰਾਨ ਸਿਰ ਅਤੇ ਰੀੜ ਦੀ ਹੱਡੀ ‘ਤੇ ਲੱਗੀ ਗੰਭੀਰ ਸੱਟਾਂ ਲੱਗੀਆਂ ਸਨ। 

By Gurpreet Singh

Leave a Reply

Your email address will not be published. Required fields are marked *