ਮਹਿਲਾ ਵਿਸ਼ਵ ਕੱਪ ’ਚ ਅੱਜ ਭਾਰਤ ਦਾ ਸਾਹਮਣਾ ਦੱਖਣੀ ਅਫਰੀਕਾ ਨਾਲ

ਨੈਸ਼ਨਲ ਟਾਈਮਜ਼ ਬਿਊਰੋ :- ਮਹਿਲਾ ਵਨਡੇ ਵਿਸ਼ਵ ਕੱਪ ( Women’s World Cup)ਦਾ 10ਵਾਂ ਮੈਚ ਅੱਜ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਵਿਸ਼ਾਖਾਪਟਨਮ ਦੇ ਡਾ. ਵਾਈ.ਐਸ. ਰਾਜਸ਼ੇਖਰ ਸਟੇਡੀਅਮ ਵਿੱਚ ਦੁਪਹਿਰ 3 ਵਜੇ ਸ਼ੁਰੂ ਹੋਵੇਗਾ। ਟਾਸ ਦੁਪਹਿਰ 2:30 ਵਜੇ ਤੈਅ ਹੈ।

ਭਾਰਤੀ ਮਹਿਲਾ ਟੀਮ ਪਾਕਿਸਤਾਨ ਅਤੇ ਸ਼੍ਰੀਲੰਕਾ ਨੂੰ ਹਰਾਉਣ ਤੋਂ ਬਾਅਦ ਇਸ ਸਮੇਂ ਅੰਕ ਸੂਚੀ ਵਿੱਚ ਤੀਜੇ ਸਥਾਨ ‘ਤੇ ਹੈ। ਅੱਜ ਦੇ ਮੈਚ ਦੀ ਜਿੱਤ ਉਨ੍ਹਾਂ ਨੂੰ ਸਿਖਰਲੇ ਸਥਾਨ ‘ਤੇ ਪਹੁੰਚਾ ਸਕਦੀ ਹੈ। ਜ਼ਿਕਰਯੋਗ ਹੈ ਕਿ ਦੱਖਣੀ ਅਫਰੀਕਾ ਨੂੰ ਪਹਿਲੇ ਮੈਚ ਵਿੱਚ ਇੰਗਲੈਂਡ ਨੇ ਹਰਾਇਆ ਸੀ, ਪਰ ਉਨ੍ਹਾਂ ਨੇ ਦੂਜੇ ਮੈਚ ਵਿੱਚ ਵਾਪਸੀ ਕੀਤੀ ਅਤੇ ਨਿਊਜ਼ੀਲੈਂਡ ਨੂੰ ਹਰਾ ਕੇ ਆਪਣੀ ਪਹਿਲੀ ਜਿੱਤ ਦਰਜ ਕੀਤੀ।

By Balwinder Singh

Leave a Reply

Your email address will not be published. Required fields are marked *