ਫਗਵਾੜਾ ਵਿਖੇ ਬੱਸ ਸਟੈਂਡ ਨੇੜੇ ਵਾਪਰਿਆ ਭਿਆਨਕ ਹਾਦਸਾ, ਮਾਪਿਆਂ ਦੀਆਂ ਅੱਖਾਂ ਸਾਹਮਣੇ ਜਵਾਕ ਦੀ ਦਰਦਨਾਕ ਮੋਤ

ਨੈਸ਼ਨਲ ਟਾਈਮਜ਼ ਬਿਊਰੋ :- ਫਗਵਾੜਾ ‘ਚ ਅੱਜ ਚੜ੍ਹਦੀ ਸਵੇਰ ਬਸ ਸਟੈਂਡ ਪੁਲ ‘ਤੇ ਇਕ ਭਿਆਨਕ ਹਾਦਸਾ ਵਾਪਰ ਗਿਆ। ਇਕ ਹਾਦਸੇ ਵਿਚ 8 ਸਾਲਾ ਬੱਚੇ ਦੀ ਦਰਦਨਾਕ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ 108 ਐਂਬੂਲੇਂਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਕਾਲ ਆਈ ਸੀ ਕਿ ਬਸ ਸਟੈਂਡ ਨੇੜੇ ਕੋਈ ਹਾਦਸਾ ਹੋਇਆ ਹੈ, ਇਸ ਤੋਂ ਬਾਅਦ ਉਹ ਤੁਰੰਤ ਮੌਕੇ ’ਤੇ ਪਹੁੰਚੇ ਤਾਂ ਉਨ੍ਹਾਂ ਵੇਖਿਆ ਕਿ ਸੜਕ ’ਤੇ ਇਕ ਬੱਚਾ ਗੰਭੀਰ ਜ਼ਖ਼ਮੀ ਹਾਲਤ ਵਿਚ ਪਿਆ ਸੀ। ਤੁਰੰਤ ਉਸ ਨੂੰ ਐਂਬੂਲੈਂਸ ਦੀ ਮਦਦ ਨਾਲ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮ੍ਰਿਤਕ ਬੱਚੇ ਦੀ ਪਛਾਣ ਰਣਵੀਰ ਵਜੋਂ ਹੋਈ ਹੈ ਜੋਕਿ ਆਪਣੇ ਮਾਤਾ-ਪਿਤਾ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ। ਉਸ ਦੌਰਾਨ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰੀ, ਜਿਸ ਕਾਰਨ ਉਸ ਦੀ ਦਰਦਨਾਕ ਮੌਤ ਹੋ ਗਈ ।

By Gurpreet Singh

Leave a Reply

Your email address will not be published. Required fields are marked *