ਪੋਲਟਰੀ ਫਾਰਮ ਦੇ ਮਾਲਕ ‘ਤੇ ਚੱਲੀਆਂ ਤਾਬੜਤੋੜ ਗੋਲੀਆਂ, ਮੌਕੇ ‘ਤੇ ਹੋਈ ਮੌਤ

ਮਜੀਠਾ- ਬੀਤੀ ਰਾਤ ਕਰੀਬ ਸਾਢੇ ਦੱਸ ਵਜੇ ਇੱਕ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ, ਜਦੋਂ ਮੋਟਰਸਾਈਕਲ ’ਤੇ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੇ ਪੋਲਟਰੀ ਫਾਰਮ ’ਤੇ ਹਮਲਾ ਕਰਕੇ ਇੱਕ ਵਿਅਕਤੀ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਮੁਤਾਬਕ, ਸੋਨੂੰ ਪੁੱਤਰ ਹਰਭਜਨ ਸਿੰਘ ਵਾਸੀ ਨਾਗ ਨਵਾਂ ਬੀਤੀ ਰਾਤ ਆਪਣੇ ਪੋਲਟਰੀ ਫਾਰਮ ’ਤੇ ਬੈਠਾ ਸੀ ਕਿ ਅਚਾਨਕ ਦੋ ਹਮਲਾਵਰ ਮੋਟਰਸਾਈਕਲ ’ਤੇ ਆਏ ਤੇ ਉਸ ’ਤੇ ਤਾਬੜਤੋੜ ਗੋਲੀਆਂ ਚਲਾਈਆਂ। ਗੋਲੀਆਂ ਲੱਗਣ ਨਾਲ ਸੋਨੂੰ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਮਜੀਠਾ ਪੁਲਸ ਮੌਕੇ ’ਤੇ ਪਹੁੰਚੀ ਤੇ ਮਾਮਲਾ ਆਪਣੇ ਹੱਥ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਮਲੇ ਦੇ ਕਾਰਨ ਦਾ ਹਾਲੇ ਤੱਕ ਪੱਕਾ ਪਤਾ ਨਹੀਂ ਲੱਗਿਆ, ਪਰ ਵੱਖ-ਵੱਖ ਪੱਖਾਂ ਤੋਂ ਜਾਂਚ ਜਾਰੀ ਹੈ।

By Gurpreet Singh

Leave a Reply

Your email address will not be published. Required fields are marked *