ਪੰਜਾਬ ਸਰਕਾਰ ਦਾ ਵੱਡਾ ਐਲਾਨ ! 100 ਕਰੋੜ ਰੁਪਏ ਨਾਲ ਸ਼ੁਰੂ ਹੋਈ ਸੜਕਾਂ ਦੀ ਉਸਾਰੀ

ਨੈਸ਼ਨਲ ਟਾਈਮਜ਼ ਬਿਊਰੋ :- ਭੋਆ ਵਿਧਾਨ ਸਭਾ ਹਲਕੇ ਦੇ ਅੰਦਰ ਸੜਕਾਂ ਦੀ ਉਸਾਰੀ ਦਾ ਕੰਮ ਲਗਾਤਾਰ ਸ਼ੁਰੂ ਕੀਤਾ ਜਾ ਰਿਹਾ ਹੈ। ਪੰਜਾਬ ਦੇ ਯਤਨਾਂ ਸਦਕਾ ਪੂਰੇ ਪੰਜਾਬ ਵਿੱਚ ਸੜਕਾਂ ਦੀ ਮੁਰੰਮਤ ਅਤੇ ਉਸਾਰੀ ਦਾ ਕੰਮ ਹੋ ਰਿਹਾ ਹੈ ਅਤੇ ਭੋਆ ਵਿਧਾਨ ਸਭਾ ਹਲਕੇ ਵਿੱਚ ਸੜਕਾਂ ਦੀ ਮੁਰੰਮਤ ਲਈ 100 ਕਰੋੜ ਰੁਪਏ ਦਿੱਤੇ ਗਏ ਹਨ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਿੰਡ ਪਠਾਨਚੱਕ ਵਿਖੇ ਭੋਆ ਵਿਧਾਨ ਸਭਾ ਹਲਕੇ ਦੀਆਂ ਵੱਖ-ਵੱਖ ਸੜਕਾਂ ਦੇ ਵੱਖ-ਵੱਖ ਸਥਾਨਾਂ ‘ਤੇ ਨੀਂਹ ਪੱਥਰ ਰੱਖਣ ਤੋਂ ਬਾਅਦ ਸੰਬੋਧਨ ਕਰਦਿਆਂ ਕੀਤਾ।

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਭੋਆ ਵਿਧਾਨ ਸਭਾ ਹਲਕੇ ਦੀਆਂ ਦੋ ਸੜਕਾਂ ਦਾ ਉਦਘਾਟਨ ਕੀਤਾ ਗਿਆ ਹੈ, ਜਿਸ ਵਿੱਚ ਅੱਜ ਸੜਕ ਨਿਰਮਾਣ ਕਾਰਜ ਤਹਿਤ, ਬਸੂਆ ਪੁਲੀ ਤੋਂ ਪਿੰਡ ਪਠਾਨਚੱਕ ਅਤੇ ਕੋਠੇ ਤੋਂ ਨਸ਼ੇਰਾ ਤੱਕ ਇੱਕ ਸੜਕ ਅਤੇ ਪਠਾਨਚੱਕ ਤੋਂ ਧੋਬਰਾ ਸੜਕ ਤੱਕ ਦੂਜੀ ਸੜਕ ਬਣਾਈ ਜਾਵੇਗੀ, ਜੋ ਕਿ ਲਗਭਗ 5.50 ਕਿਲੋਮੀਟਰ ਲੰਬੀ ਹੈ ਅਤੇ ਇਸ ਸੜਕ ਦੇ ਨਿਰਮਾਣ ਕਾਰਜ ‘ਤੇ ਲਗਭਗ ਇੱਕ ਕਰੋੜ 50 ਲੱਖ ਰੁਪਏ ਦੀ ਲਾਗਤ ਆਵੇਗੀ।
ਓਨ੍ਹਾਂ ਕਿਹਾ ਕਿ ਉਹ ਸਾਰੇ ਇਲਾਕੇ ਦੇ ਵਾਸੀਆਂ ਨੂੰ ਵਧਾਈ ਦਿੰਦੇ ਹਨ। ਉਨ੍ਹਾਂ ਕਿਹਾ ਕਿ ਮੇਰੀ ਕੋਸ਼ਿਸ਼ ਹੈ ਕਿ ਜਿਸ ਇਲਾਕੇ ਵਿੱਚ ਸੜਕ ਦਾ ਉਦਘਾਟਨ ਹੁੰਦਾ ਹੈ, ਉੱਥੇ ਸੜਕ ਦਾ ਨਿਰਮਾਣ ਕਾਰਜ ਉਸ ਇਲਾਕੇ ਦੇ ਕਿਸੇ ਬਜ਼ੁਰਗ ਵਿਅਕਤੀ ਤੋਂ ਸ਼ੁਰੂ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਾਨੂੰ ਵਿਧਾਇਕ ਬਣਾ ਕੇ ਇੱਥੇ ਲਿਆਂਦਾ ਹੈ।
ਓਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹਲਕੇ ਨੂੰ ਸੜਕਾਂ ਦੇ ਮਾਮਲੇ ਵਿੱਚ ਹੋਰ ਵੀ ਵੱਡੇ ਤੋਹਫ਼ੇ ਮਿਲਣਗੇ, ਇਸ ਲਈ ਮੈਨੂੰ ਖੁਸ਼ੀ ਹੈ ਕਿ ਅੱਜ 5.50 ਕਿਲੋਮੀਟਰ ਸੜਕਾਂ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਹੋ ਗਿਆ ਹੈ, ਜਿਸ ‘ਤੇ 1 ਕਰੋੜ 50 ਲੱਖ ਰੁਪਏ ਖਰਚ ਕੀਤੇ ਜਾਣੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਤੋਂ ਬਾਅਦ ਇਲਾਕੇ ਦੇ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ।

By Gurpreet Singh

Leave a Reply

Your email address will not be published. Required fields are marked *