ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੰਗਰੂਰ ਟ੍ਰਾਂਸਪੋਰਟ ਵਿਭਾਗ ਖ਼ਿਲਾਫ਼ ਜਾਰੀ ਕੀਤੇ ਨੋਟਿਸ ਤੋਂ ਬਾਅਦ ਜ਼ਿਲ੍ਹੇ ਦੇ ਅਧਿਕਾਰੀਆਂ ਵਲੋਂ ਤੀਬਰ ਕਾਰਵਾਈ ਕੀਤੀ ਜਾ ਰਹੀ ਹੈ।
ਟ੍ਰਾਂਸਪੋਰਟ ਵਿਭਾਗ ਨੇ ਸਾਰੇ ਸਕੂਲਾਂ ਦੀਆਂ ਬੱਸਾਂ ਦੀ ਜਾਂਚ ਮੁਹਿੰਮ ਸ਼ੁਰੂ ਕਰ ਦਿੱਤੀ ਹੈ।ਜਨਹਿਤ ਪਟੀਸ਼ਨ ‘ਚ ਦੋਸ਼ ਲਗਾਇਆ ਗਿਆ ਸੀ ਕਿ ਟ੍ਰਾਂਸਪੋਰਟ ਵਿਭਾਗ ਨੇ ਫਰਜ਼ੀ ਰਜਿਸਟ੍ਰੇਸ਼ਨ, ਮਿਆਦ ਪੁੱਗੇ ਫਿਟਨੈੱਸ ਸਰਟੀਫਿਕੇਟ ਅਤੇ ਬਕਾਇਆ ਟੈਕਸ ਹੋਣ ਦੇ ਬਾਵਜੂਦ ਸਕੂਲ ਬੱਸਾਂ ਨੂੰ ਚੱਲਣ ਦੀ ਆਗਿਆ ਦਿੱਤੀ।
