IAS ਆਫਿਸਰਜ਼ ਐਸੋਸੀਏਸ਼ਨ ਵੱਲੋਂ ‘ਮਿਸ਼ਨ ਚੜ੍ਹਦੀ ਕਲਾ’ ਵਿਚ 5 ਲੱਖ ਰੁਪਏ ਦੇਣ ਦਾ ਐਲਾਨ

ਚੰਡੀਗੜ੍ਹ: ਪੰਜਾਬ ਸਟੇਟ IAS ਆਫਿਸਰਜ਼ ਐਸੋਸੀਏਸ਼ਨ ਨੇ ਅੱਜ ਹੜ੍ਹ ਪੀੜਤਾਂ ਦੀ ਮਦਦ ਲਈ ਮੁੱਖ ਮੰਤਰੀ ਦੇ ‘ਚੜ੍ਹਦੀ ਕਲਾ ਮਿਸ਼ਨ’ ਵਿਚ ਪੰਜ ਲੱਖ ਰੁਪਏ ਦਾ ਯੋਗਦਾਨ ਪਾਉਣ ਦਾ ਐਲਾਨ ਕੀਤਾ।

ਐਸੋਸੀਏਸ਼ਨ ਦੇ ਵਫ਼ਦ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਉਹ ਦੀਵਾਲੀ ਸਾਦੇ ਢੰਗ ਨਾਲ ਮਨਾ ਰਹੇ ਹਨ ਅਤੇ ਚੜ੍ਹਦੀ ਕਲਾ ਮਿਸ਼ਨ ਵਿਚ ਪੰਜ ਲੱਖ ਰੁਪਏ ਦਾ ਯੋਗਦਾਨ ਪਾ ਰਹੇ ਹਨ। ਜ਼ਿਕਰਯੋਗ ਹੈ ਕਿ ਅਧਿਕਾਰੀਆਂ ਨੇ ਪਹਿਲਾਂ ਹੀ ਸੂਬੇ ਵਿਚ ਹੜ੍ਹ ਪੀੜਤਾਂ ਦੀ ਮਦਦ ਲਈ ਆਪਣੀ ਇਕ ਦਿਨ ਦੀ ਤਨਖ਼ਾਹ ਦਾ ਯੋਗਦਾਨ ਪਾਇਆ ਹੈ।

By Gurpreet Singh

Leave a Reply

Your email address will not be published. Required fields are marked *