ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਪਟਿਆਲਾ ਦਾ ਦੌਰਾ ਕਰਨਗੇ, ਜਿੱਥੇ ਉਹ ਕਾਲੀ ਮਾਤਾ ਮੰਦਰ ਵਿੱਚ ਮੱਥਾ ਟੇਕਣਗੇ ਅਤੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਉਹ ਇੱਕ ਨਵੇਂ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਣਗੇ।
ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰੋਜੈਕਟ ਡਿਜ਼ਾਈਨ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਕਾਲੀ ਮਾਤਾ ਮੰਦਰ ਦਾ ਹੁਣ ਨਵੀਨੀਕਰਨ ਕੀਤਾ ਜਾਵੇਗਾ। ਇਥੇ ਇੱਕ ਸ਼ਾਨਦਾਰ ਦਰਬਾਰ ਬਣਾਇਆ ਜਾਵੇਗਾ। ਜਿਥੇ ਕਿ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਇਸ ਤੋਂ ਇਲਾਵਾ ਮੰਦਰ ‘ਚ ਕਈ ਤਰ੍ਹਾਂ ਦੇ ਪੌਦੇ ਲਗਾਏ ਜਾਣਗੇ। ਇਹ ਯਕੀਨੀ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ ਕਿ ਮੰਦਰ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
