ਵੱਡਾ ਝਟਕਾ : ਮਹਿੰਗੀ ਹੋਈ ਬਿਜਲੀ, ਭਲਕੇ ਤੋਂ ਲਾਗੂ ਹੋਣਗੀਆਂ ਨਵੀਆਂ ਕੀਮਤਾਂ

ਨੈਸ਼ਨਲ ਟਾਈਮਜ਼ ਬਿਊਰੋ :- ਚੰਡੀਗੜ੍ਹ ਦੇ ਬਿਜਲੀ ਖਪਤਕਾਰਾਂ ਨੂੰ ਬਿਜਲੀ ਦਰਾਂ ਵਿੱਚ ਵਾਧਾ ਹੋਣ ਨਾਲ ਇਕ ਵੱਡਾ ਝਟਕਾ ਲੱਗਾ ਹੈ। 1 ਨਵੰਬਰ ਤੋਂ ਚੰਡੀਗੜ੍ਹ ਵਿੱਚ ਘਰੇਲੂ ਤੋਂ ਲੈ ਕੇ ਵਪਾਰਕ, ​​ਉਦਯੋਗਿਕ ਅਤੇ ਹੋਰ ਖੇਤਰਾਂ ਵਿੱਚ ਵਰਤੀ ਜਾਣ ਵਾਲੀ ਬਿਜਲੀ ਇੱਕ ਫ਼ੀਸਦੀ ਮਹਿੰਗੀ ਹੋ ਗਈ ਹੈ। ਇਸ ਨਾਲ ਸ਼ਹਿਰ ਦੇ 2 ਲੱਖ ਤੋ ਵੱਧ ਖਪਤਕਾਰਾਂ ਨੂੰ ਝਟਕਾ ਲੱਗਾ ਹੈ। ਚੰਡੀਗੜ੍ਹ ਪਾਵਰ ਡਿਸਟ੍ਰੀਬਿਊਸ਼ਨ ਲਿਮਟਿਡ (ਸੀਪੀਡੀਐਲ) ਨੇ ਬਿਜਲੀ ਦਰਾਂ ਵਧਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। 

ਸੰਯੁਕਤ ਬਿਜਲੀ ਰੈਗੂਲੇਟਰੀ ਕਮਿਸ਼ਨ (ਜੇਈਆਰਸੀ) ਨੇ ਬਿਜਲੀ ਦਰਾਂ ਵਿੱਚ 0.94 ਪ੍ਰਤੀਸ਼ਤ ਦਾ ਵਾਧਾ ਕੀਤਾ ਹੈ। ਇਹ ਹੁਕਮ ਪ੍ਰਤੀ ਯੂਨਿਟ 5 ਤੋਂ 10 ਪੈਸੇ ਦੇ ਵਾਧੇ ਦੇ ਬਰਾਬਰ ਹੈ। ਇਹ ਫੈਸਲਾ 1 ਨਵੰਬਰ ਤੋਂ ਲਾਗੂ ਹੋਵੇਗਾ। ਘਰੇਲੂ ਖਪਤਕਾਰਾਂ ਨੂੰ ਹੁਣ ਤਿੰਨ ਸ਼੍ਰੇਣੀਆਂ ਵਿੱਚ ਵੰਡਿਆ ਗਿਆ ਹੈ, ਜਿਨ੍ਹਾਂ ਦੀਆਂ ਵੱਖ-ਵੱਖ ਦਰਾਂ ਨਿਰਧਾਰਤ ਕੀਤੀਆਂ ਗਈਆਂ ਹਨ। JERC ਨੇ ਅਗਲੇ ਪੰਜ ਸਾਲਾਂ ਲਈ 2% ਸਾਲਾਨਾ ਦਰ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। JERC ਵੱਲੋਂ ਬਿਜਲੀ ਦਰਾਂ ਵਿੱਚ ਵਾਧੇ ਤੋਂ ਬਾਅਦ ਨਵੰਬਰ ਤੋਂ PDL ਨੂੰ ਬਿੱਲਾਂ ਦੇ ਰੂਪ ਵਿੱਚ 1075 ਕਰੋੜ ਰੁਪਏ ਦਾ ਮਾਲੀਆ ਮਿਲੇਗਾ, ਜਦੋਂ ਕਿ ਇਸਨੂੰ ਸਾਲਾਨਾ 1157 ਕਰੋੜ ਰੁਪਏ ਖਰਚ ਕਰਨੇ ਪੈਣਗੇ।

By Gurpreet Singh

Leave a Reply

Your email address will not be published. Required fields are marked *