ਲੁਧਿਆਣਾ/ਜਗਰਾਓਂ : ਸ਼ਹਿਰ ਦੇ ਹਰੀ ਸਿੰਘ ਹਸਪਤਾਲ ਰੋਡ ‘ਤੇ ਸ਼ੁੱਕਰਵਾਰ ਦੁਪਹਿਰ ਲਗਭਗ 3 ਵਜੇ ਪਿੰਡ ਗਿੱਦੜਵਿੰਡੀ ਦੇ 26 ਸਾਲਾ ਨੌਜਵਾਨ ਤੇ ਕਬੱਡੀ ਖਿਡਾਰੀ ਤੇਜਪਾਲ ਸਿੰਘ ਦੇ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੇ ਮਾਮਲੇ ਵਿਚ ਨਵਾਂ ਮੋੜ ਆ ਗਿਆ ਹੈ। ਇਸ ਕਤਲ ਕਾਂਡ ਦੀ ਜ਼ਿੰਮੇਵਾਰੀ ਸੋਸ਼ਲ ਮੀਡੀਆ “ਤੇ ਜੱਸੂ ਕੂਮ ਅਤੇ ਬਰਾੜ ਚੜਿੱਕ ਨੇ ਲਈ ਹੈ।

ਇਸ ਕਤਲ ਕਾਂਡ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਪਾਈ ਗਈ ਪੋਸਟ ਵਿਚ ਲਿਖਿਆ ਗਿਆ ਹੈ ਕਿ ਜਗਰਾਓਂ ਵਿਖੇ ਜਿਹੜਾ ਕਬੱਡੀ ਖਿਡਾਰੀ ਤੇਜਪਾਲ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਹੋਇਆ ਹੈ, ਉਸ ਦੀ ਜ਼ਿੰਮੇਵਾਰੀ ਮੈਂ ਜੱਸੂ ਕੂਮ ਅਤੇ ਮੇਰਾ ਭਰਾ ਬਰਾੜ ਚੜਿੱਕ ਲੈਂਦੇ ਹੈ। ਇਹ ਕਤਲ ਅਸੀਂ ਆਪਣੀ ਨਿੱਜੀ ਰੰਜਿਸ਼ ਕਰਕੇ ਕਰਵਾਇਆ ਹੈ। ਹਾਲਾਂਕਿ ਸੋਸ਼ਲ ਮੀਡੀਆ ‘ਤੇ ਪਾਈ ਗਈ ਇਸ ਪੋਸਟ ਨੂੰ ਲੈ ਕੇ ਪੁਲਸ ਦਾ ਬਿਆਨ ਸਾਹਮਣੇ ਨਹੀਂ ਆਇਆ ਹੈ। ਇਥੇ ਇਹ ਵੀ ਦੱਸ ਦਈਏ ਕਿ ‘ਜਗ ਬਾਣੀ’ ਇਸ ਪੋਸਟ ਦੀ ਪੁਸ਼ਟੀ ਨਹੀਂ ਕਰਦਾ ਹੈ।
