ਡੀਏਪੀ ਖਾਦ ਦੀ ਸਮੱਸਿਆ ਨੂੰ ਲੈ ਕੇ ਕਿਸਾਨਾਂ ਨੇ ਕੀਤਾ ਧਰਨਾ ਪ੍ਰਦਰਸ਼ਨ

ਨੈਸ਼ਨਲ ਟਾਈਮਜ਼ ਬਿਊਰੋ :- ਕਣਕ ਦੀ ਬਿਜਾਈ ਦੇ ਲਈ ਕਿਸਾਨਾਂ ਨੂੰ ਡੀਏਪੀ ਖਾਦ ਦੀ ਆ ਰਹੀ ਸਮੱਸਿਆ ਨੂੰ ਲੈ ਕੇ ਮਾਨਸਾ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਕਿਸਾਨਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਡੀਏਪੀ ਖਾਬ ਮਿਲ ਵੀ ਰਹੀ ਹੈ ਤਾਂ ਉਸ ਨਾਲ ਵਾਧੂ ਸਮਾਨ ਲਗਾ ਕੇ ਦਿੱਤਾ ਜਾ ਰਿਹਾ ਹੈ ਜਿਸ ਨਾਲ ਕਿਸਾਨਾਂ ਦੀ ਲੁੱਟ ਹੋ ਰਹੀ ਹੈ।

ਡੀਏਪੀ ਖਾਦ ਦੀ ਸਮੱਸਿਆ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਮਾਨਸਾ ਦੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਧਰਨਾ ਲਗਾ ਕੇ ਡੀਏਪੀ ਖਾਦ ਦੀ ਘਾਟ ਨੂੰ ਪੂਰਾ ਕਰਨ ਦੀ ਮੰਗ ਕੀਤੀ ਗਈ ਕਿਸਾਨ ਆਗੂਆਂ ਨੇ ਕਿਹਾ ਕਿ ਜ਼ਿਲ੍ਹੇ ਦੇ 23 ਹਜ਼ਾਰ 741 ਮੀਟ੍ਰਿਕ ਟਨ ਡੀਏਪੀ ਦੀ ਜ਼ਰੂਰਤ ਹੈ ਜਦੋਂ ਕੱਲ ਤੱਕ 12 ਹਜ਼ਾਰ 590 ਮੀਟ੍ਰਿਕ ਟਨ ਡੀਏਪੀ ਪਹੁੰਚੀ ਹੈ ਜਦੋਂ ਕਿ 11 ਹਜ਼ਾਰ ਦੇ ਕਰੀਬ ਮੀਟ੍ਰਿਕ ਟਨ ਦੀ ਅਜੇ ਵੀ ਘਾਟ ਹੈ।

ਉਨ੍ਹਾਂ ਨੇ ਕਿਹਾ ਕਿ ਇੱਕ ਪਾਸੇ ਯੂਨੀਵਰਸਿਟੀ 15 ਨਵੰਬਰ ਤੱਕ ਕਣਕ ਦੀ ਬਿਜਾਈ ਕਰਨ ਦੇ ਲਈ ਢੁਕਵਾਂ ਸਮਾਂ ਦੱਸ ਰਹੀ ਹੈ ਜਦੋਂ ਕਿ ਦੂਸਰੇ ਪਾਸੇ ਡੀਏਪੀ ਖਾਦ ਦੀ ਸਮੱਸਿਆ ਦੇ ਨਾਲ ਕਿਸਾਨ ਜੂਝ ਰਹੇ ਨੇ ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਡੀਏਪੀ ਖਾਦ ਦਿੱਤੀ ਵੀ ਜਾ ਰਹੀ ਹੈ ਤਾਂ ਉਸ ਨਾਲ ਵਾਧੂ ਸਮਾਨ ਸਲਫਰ ਨੈਨੋ ਯੂਰੀਆ ਆਦਿ ਸਮਾਨ ਦਿੱਤਾ ਜਾ ਰਿਹਾ ਜਿਸ ਨਾਲ ਕਿਸਾਨਾਂ ਦੀ ਲੁੱਟ ਵੀ ਕੀਤੀ ਜਾ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਦੇ ਵਿੱਚ ਹੁਣ ਤੱਕ ਮਹਿਜ ਦੋ ਡੀਏਪੀ ਖਾਦ ਦੇ ਰੈਕ ਲੱਗੇ ਹਨ ਜਦੋਂ ਕਿ 10 ਹੋਰ ਰੈਕ ਲੱਗਣੇ ਚਾਹੀਦੇ ਨੇ ਤਾਂ ਕਿ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਕਣਕ ਦੀ ਬਿਜਾਈ ਦੇ ਲਈ ਡੀਏਪੀ ਖਾਦ ਦੀ ਜ਼ਰੂਰਤ ਪੂਰੀ ਹੋ ਸਕੇ। ਉਨ੍ਹਾਂ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੰਗ ਪੱਤਰ ਦਿੱਤਾ ਜਾਵੇਗਾ ਜੇਕਰ ਜਲਦ ਹੀ ਕਿਸਾਨਾਂ ਦੀ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਕਿਸਾਨਾਂ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

By Gurpreet Singh

Leave a Reply

Your email address will not be published. Required fields are marked *