ਨੈਸ਼ਨਲ ਟਾਈਮਜ਼ ਬਿਊਰੋ :- ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਉਤੇ ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀ ਹੈ। ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਲੋਕਾਂ ਨੂੰ ਗੁਰੂ ਨਾਨਕ ਦੇ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਆਪਣੇ ਐਕਸ ਹੈਂਡਲ ਉਤੇ ਲਿਖਿਆ ਗੁਰੂ ਨਾਨਕ ਜੈਅੰਤੀ ਦੇ ਸ਼ੁਭ ਮੌਕੇ ‘ਤੇ ਮੈਂ ਸਾਰੇ ਭਾਰਤੀਆਂ, ਖਾਸ ਕਰਕੇ ਦੇਸ਼ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਸਿੱਖ ਭਰਾਵਾਂ ਅਤੇ ਭੈਣਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੰਦੀ ਹਾਂ।
ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਲੋਕਾਂ ਨੂੰ ਪ੍ਰਕਾਸ਼ ਦਿਹਾੜੇ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਲਿਖਿਆ ਕਿ ਕੁੱਲ ਜਗਤ ਦੇ ਰਹਿਬਰ, ਪਹਿਲੇ ਪਾਤਸ਼ਾਹ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ। ਆਪ ਜੀ ਨੇ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਹੋਕਾ ਦੇ ਕੇ ਸਮੁੱਚੀ ਲੋਕਾਈ ਨੂੰ ਹੱਕ ਸੱਚ ਦੀ ਕਮਾਈ ਕਰਨ ਲਈ ਪ੍ਰੇਰਿਆ। ਆਓ ਇਸ ਪਵਿੱਤਰ ਦਿਹਾੜੇ ਮੌਕੇ ਗੁਰੂ ਸਾਹਿਬ ਜੀ ਵੱਲੋਂ ਦਿੱਤੇ ਸਿਧਾਂਤ ‘ਤੇ ਪਹਿਰਾ ਦੇਈਏ ਅਤੇ ਕੁਦਰਤ ਨਾਲ ਇੱਕਮਿੱਕ ਹੋ ਕੇ ਜੀਵਨ ਬਤੀਤ ਕਰੀਏ।
ਸਿੱਖਾਂ ਦੇ ਪਹਿਲੇ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਆਪਣੀ ਪਤਨੀ ਗੁਰਪ੍ਰੀਤ ਕੌਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਹਨਾਂ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਦੇ ਹੋਏ ਅਰਦਾਸ ਕੀਤੀ।
ਦਿੱਲੀ ਤੋਂ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਕਾਸ਼ ਪੁਰਬ ਦੀਆਂ ਸਿੱਖ ਭਾਈਚਾਰੇ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਲਿਖਿਆ ਕਿ ਪਹਿਲੀ ਪਾਤਸ਼ਾਹੀ ਧੰਨ-ਧੰਨ ਸਰੀ ਗੁਰੂ ਨਾਨਕ ਦੇਵ ਜੀ ਦੇ ਪਰਕਾਸ਼ ਪੁਰਬ ਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। ਅੱਜ ਦੁਨੀਆ ‘ਚ ਸੰਗਤਾਂ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸ਼ਰਧਾ ਭਾਵਨਾ ਅਤੇ ਉਤਸ਼ਾਹ ਦੇ ਨਾਲ ਮਨਾ ਰਹੀਆਂ ਹਨ। ਇਸ ਪਵਿੱਤਰ ਦਿਹਾੜੇ ‘ਤੇ ਗੁਰੂ ਸਾਹਿਬ ਦੇ ਚਰਨਾਂ ‘ਚ ਅਰਦਾਸ ਕਰਦਾ ਹਾਂ। ਸਾਨੂੰ ਆਪਣੇ ਚਰਨਾਂ ਨਾਲ ਇਸ ਤਰਾਂ ਹੀ ਜੋੜ ਕੇ ਰੱਖਿਓ ਅਤੇ ਸੇਵਾ ਕਰਨ ਦਾ ਬਲ ਬਖ਼ਸ਼ੀਸ਼ ਕਰੋ, ਆਪਣੀਆਂ ਰਹਿਮਤਾਂ ਅਤੇ ਕ੍ਰਿਪਾ ਬਣਾਈ ਰੱਖੋ।
