PU ‘ਚ ਸੈਨੇਟ-ਸਿੰਡੀਕੇਟ ਭੰਗ ਕਰਨ ਦੇ ਮਾਮਲੇ ਨੂੰ ਲੈ ਕੇ ਕੇਂਦਰੀ ਮੰਤਰੀ ਬਿੱਟੂ ਨੇ ਦਿੱਤਾ ਵੱਡਾ ਬਿਆਨ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਯੂਨੀਵਰਸਿਟੀ ‘ਚ ਸੈਨੇਟ-ਸਿੰਡੀਕੇਟ ਭੰਗ ਕਰਨ ਦਾ ਵਿਰੋਧ ਵਿੱਚ ਲਗਾਤਾਰ ਵੱਧਦਾ ਜਾ ਰਿਹਾ ਹੈ। ਵਿਦਿਆਰਥੀ ਯੂਨੀਅਨਾਂ ਵੱਲੋਂ ਇਸ ਮੁੱਦੇ ਨੂੰ ਲੈ ਕੇ 10 ਨਵੰਬਰ ਨੂੰ ਪੰਜਾਬ ਯੂਨੀਵਰਸਿਟੀ ਬੰਦ ਕਰਨ ਦਾ ਐਲਾਨ ਕੀਤਾ ਹੈ। ਜਿਸ ਦੇ ਲਈ ਪੰਜਾਬ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਜਥੇਬੰਦੀਆਂ ਵੱਲੋਂ ਵੀ ਇਸ ਦਾ ਸਮਰਥਨ ਕੀਤਾ ਜਾ ਰਿਹਾ ਹੈ। ਪਰ ਹੁਣ ਉਸ ਤੋਂ ਪਹਿਲਾਂ ਹੀ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਇਸ ਮਾਮਲੇ ‘ਤੇ ਇੱਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਸਿਟੀ ਉਸੇ ਤਰ੍ਹਾਂ ਹੀ ਚੱਲੇਗੀ ਜਿਵੇਂ ਕਿ ਇਹ ਪਹਿਲਾਂ ਚੱਲਦੀ ਸੀ, ਇਸ ‘ਚ ਕੋਈ ਬਦਲਾਅ ਨਹੀਂ ਹੋਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਲੀਡਰਸ਼ਿਪ ਤਰਨਤਾਰਨ ਜ਼ਿਮਨੀ ਚੋਣ ‘ਚ ਸਰਗਰਮ ਸੀ ਜਿਸ ਕਾਰਨ ਇਸ ਮਸਲੇ ਨੂੰ ਲੈ ਕੇ ਦੇਰੀ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਹਿਲਾਂ ਵੀ ਸੈਨੇਟ-ਸਿੰਡੀਕੇਟ ਭੰਗ ਕਰਨ ਸੰਬੰਧੀ ਨੌਟੀਫਿਕੇਸ਼ਨ ਜਾਰੀ ਹੋ ਗਏ ਸਨ, ਪਰ ਕਿਸੇ ਕੰਨਫਿਊਸ਼ਨ ਕਾਰਨ ਇਹ ਸਥਿਤੀ ਪੈਦਾ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸਦਾ ਪੰਜਾਬ ਦੀ ਭਲਾਈ ਲਈ ਹੈ, ਇਸ ਸੰਬੰਧੀ ਜਲਦੀ ਦੀ ਦੁਬਾਰਾ ਆਰਡਰ ਜਾਰੀ ਕਰ ਦਿੱਤੇ ਜਾਣਗੇ, ਅਤੇ ਕੇਂਦਰ ਸਰਕਾਰ ਵਲੋਂ ਜੋ ਫੈਸਲਾ ਲਿਆ ਗਿਆ ਹੈ ਉਸ ਨੂੰ ਜਲਦੀ ਹੀ ਵਾਪਿਸ ਲੈ ਲਿਆ ਜਾਵੇਗਾ ਅਤੇ ਜਲਦੀ ਹੀ ਇੱਕ ਪੱਤਰ ਵੀ ਜਾਰੀ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੈਂ ਯਕੀਨ ਦਿਵਾਉਂਦਾ ਹਾਂ ਕਿ ਯੂਨੀਵਰਸਿਟੀ ‘ਚ ਜਿਵੇਂ ਦੀ ਸਥਿਤੀ ਪਹਿਲਾਂ ਦੀ ਸੀ ਉਵੇਂ ਦੀ ਰਹੇਗੀ, ਇਸ ‘ਚ ਕੋਈ ਵੀ ਬਦਲਾਅ ਨਹੀਂ ਕੀਤਾ ਜਾਵੇਗਾ।

By Gurpreet Singh

Leave a Reply

Your email address will not be published. Required fields are marked *