ਪਾਬੰਦੀਸ਼ੁਦਾ ਗੋਲੀਆਂ ਸਮੇਤ 3 ਗ੍ਰਿਫ਼ਤਾਰ

ਗੁਰੂਹਰਸਹਾਏ : ਥਾਣਾ ਗੁਰੂਹਰਸਹਾਏ ਦੀ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ 3 ਵਿਅਕਤੀਆਂ ਨੂੰ ਪਾਬੰਦੀਸ਼ੁਦਾ 75 ਗੋਲੀਆਂ ਸਮੇਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਕਰਦੀ ਹੋਈ ਕੋਹਰ ਸਿੰਘ ਵਾਲਾ ਚੋਂਕ ਗੁਰੂਹਰਸਹਾਏ ਪੁੱਜੀ ਤਾਂ ਇਸ ਦੌਰਾਨ ਖ਼ਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਸੂਰਤ ਪੁੱਤਰ ਕਸ਼ਮੀਰ ਸਿੰਘ, ਮਾਈਕਲ ਪੁੱਤਰ ਜੋਰਜ, ਗੌਰਵ ਪੁੱਤਰ ਬਿੱਟੂ ਵਾਸੀਅਨ ਬਸਤੀ ਗੁਰੂ ਕਰਮ ਸਿੰਘ ਗੁਰੂਹਰਸਹਾਏ ਜੋ ਨਸ਼ੀਲੀਆਂ ਗੋਲੀਆਂ ਵੇਚਣ ਦਾ ਆਦੀ ਹਨ।

ਇਹ ਅੱਜ ਵੀ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਲੈ ਕੇ ਸਮਾਧ ਪਾਸ ਕਬਰਿਸਤਾਨ ਗੁਰੂਹਰਸਹਾਏ ਵਿਚ ਬੈਠੇ ਗਾਹਕਾਂ ਦਾ ਇੰਤਜ਼ਾਰ ਕਰ ਰਹੇ ਹਨ। ਜੇਕਰ ਇਨ੍ਹਾਂ ’ਤੇ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਉਹ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਆ ਸਕਦੇ ਹਨ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਨੂੰ ਕਾਬੂ ਕਰਕੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 75 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

By Gurpreet Singh

Leave a Reply

Your email address will not be published. Required fields are marked *