ਨੈਸ਼ਨਲ ਟਾਈਮਜ਼ ਬਿਊਰੋ :- ਮੋਹਾਲੀ ਦੇ ਡੇਰਾਬੱਸੀ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਲਾਰੈਂਸ ਗੈਂਗ ਦੇ ਬਦਮਾਸ਼ਾਂ ਦਾ ਪੁਲਸ ਵਲੋਂ ਐਨਕਾਊਂਟਰ ਕੀਤਾ ਗਿਆ, ਜਿਸ ਦੌਰਾਨ 2 ਗੈਂਗਸਟਰ ਜ਼ਖਮੀ ਹੋ ਗਏ।
ਜਾਣਕਾਰੀ ਮੁਤਾਬਕ ਲਾਰੈਂਸ ਬਿਸ਼ਨੋਈ ਦੇ ਚਾਰ ਗੈਂਗਸਟਰਾਂ ਵਲੋਂ ਪੁਲਸ ‘ਤੇ ਗੋਲੀਆਂ ਚਲਾਈਆਂ ਗਈਆਂ। ਜਵਾਬੀ ਕਾਰਵਾਈ ਦੌਰਾਨ ਪੁਲਸ ਨੇ ਵੀ ਫਾਇਰਿੰਗ ਕੀਤੀ, ਜਿਸ ਦੌਰਾਨ 2 ਗੈਂਗਸਟਰ ਜ਼ਖਮੀ ਹੋ ਗਏ।
