ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦੇ ਘਰ ‘ਤੇ ਫਿਰੌਤੀ ਲਈ ਗੋਲੀਬਾਰੀ

ਨੈਸ਼ਨਲ ਟਾਈਮਜ਼ ਬਿਊਰੋ :- ਫਗਵਾੜਾ ਦੇ ਪਿੰਡ ਦਰਵੇਸ਼ ਵਿੱਚ ਬੀਤੀ ਦੇਰ ਰਾਤ ਇੱਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਦੋ ਮੋਟਰਸਾਈਕਲ ਸਵਾਰ ਗੈਂਗਸਟਰਾਂ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਾਰ ਅਗੇਂਸਟ ਡਰੱਗਜ਼ ਕੋਆਰਡੀਨੇਟਰ ਦਲਜੀਤ ਰਾਜੂ ਦਰਵੇਸ਼ ਦੇ ਘਰ ‘ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਅਤੇ ਮੌਕੇ ‘ਤੇ 5 ਕਰੋੜ ਰੁਪਏ ਦੀ ਫਿਰੌਤੀ ਮੰਗਦੇ ਧਮਕੀ ਭਰੇ ਪੱਤਰ ਸੁੱਟ ਕੇ ਫਰਾਰ ਹੋ ਗਏ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।

ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਰਪੰਚ ਨੇ ਦੱਸਿਆ ਕਿ ਦਲਜੀਤ ਰਾਜੂ ਉਨ੍ਹਾਂ ਦੇ ਨਜ਼ਦੀਕੀ ਵਿਅਕਤੀ ਹਨ। ਇਹ ਗੋਲੀਬਾਰੀ ਦੇਰ ਰਾਤ ਲਗਭਗ 1 ਵਜੇ ਹੋਈ। ਮੁਲਜ਼ਮਾਂ ਨੇ ਪਿਸਤੌਲ ਤੋਂ ਲਗਭਗ 16 ਗੋਲੀਆਂ ਚਲਾਈਆਂ, ਜਿਸ ਦੇ ਖੋਲ ਪੁਲਿਸ ਨੇ ਮੌਕੇ ਤੋਂ ਬਰਾਮਦ ਕਰ ਲਏ ਹਨ। ਇਹ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ, ਜਿਸ ਵਿੱਚ ਹਮਲਾਵਰਾਂ ਨੂੰ ਲਗਾਤਾਰ ਗੋਲੀਬਾਰੀ ਕਰਦੇ ਅਤੇ ਮੈਗਜ਼ੀਨ ਰੀਲੋਡ ਕਰਦੇ ਦੇਖਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਹ ਗੋਲੀਬਾਰੀ 45 ਬੋਰ ਪਿਸਤੌਲ ਨਾਲ ਕੀਤੀ ਗਈ।

By Gurpreet Singh

Leave a Reply

Your email address will not be published. Required fields are marked *