ਭਾਰਤ-ਪਾਕਿਸਤਾਨ ਸਰਹੱਦ ਨੇੜੇ ਸੜਕ ਦਾ ਕੈਬਨਿਟ ਮੰਤਰੀ ਨੇ ਰੱਖਿਆ ਨੀਂਹ ਪੱਥਰ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਲੋਕ ਨਿਰਮਾਣ ਮੰਤਰੀ ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਅਜਨਾਲਾ ਦੇ ਸਰਹੱਦੀ ਪਿੰਡ ਡੱਲਾ ਵਿੱਚ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨਾਲ-ਨਾਲ ਬਣਨ ਵਾਲੀ 18 ਫੁੱਟ ਚੌੜੀ ਨਵੀਂ ਸੜਕ ਦਾ ਨੀਂਹ ਪੱਥਰ ਰੱਖਿਆ। ਇਹ ਪ੍ਰੋਜੈਕਟ ਧੁੱਸੀ ਬੰਨ੍ਹ ਦੇ ਨਾਲ 68 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗਾ। ਇਸ ਵਿਸ਼ੇਸ਼ ਸਮਾਗਮ ਦੀ ਅਗਵਾਈ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਤੇ ਅਜਨਾਲਾ ਹਲਕੇ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕੀਤੀ।

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਇਹ ਪ੍ਰੋਜੈਕਟ ਵਿਧਾਇਕ ਕੁਲਦੀਪ ਧਾਲੀਵਾਲ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਡਿਮਾਂਡ ਤੇ ਚੋਣਾਂ ਦੌਰਾਨ ਕੀਤਾ ਗਿਆ ਵਾਅਦਾ ਸੀ,ਜਿਸਨੂੰ ਅੱਜ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸੜਕ ਸਰਹੱਦੀ ਲੋਕਾਂ ਲਈ ਨਵੀਂਆਂ ਸਹੂਲਤਾਂ,ਆਵਾਜਾਈ ਵਿੱਚ ਸੁਧਾਰ ਅਤੇ ਵਿਕਾਸ ਦੇ ਹੋਰ ਦਰਵਾਜ਼ੇ ਖੋਲ੍ਹੇਗੀ। ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਉਨ੍ਹਾਂ ਦਾ ਡਰੀਮ ਪ੍ਰੋਜੈਕਟ ਸੀ ਜਿਸਨੇ ਸਰਹੱਦੀ ਖੇਤਰ ਦਾ ਰੁਖ ਬਦਲਣਾ ਹੈ। ਉਨ੍ਹਾਂ ਕਿਹਾ ਕਿ “2022 ਦੀਆਂ ਚੋਣਾਂ ਸਮੇਂ ਅਸੀਂ ਲੋਕਾਂ ਨਾਲ ਜੋ ਵਾਅਦਾ ਕੀਤਾ ਸੀ, ਅਸੀਂ ਅੱਜ ਉਹ ਪੂਰਾ ਕੀਤਾ ਹੈ।

ਇਹ ਸੜਕ ਸਰਹੱਦੀ ਖੇਤਰ ਦੀ ਤਰੱਕੀ ਵਿੱਚ ਇੱਕ ਵੱਡਾ ਕਦਮ ਹੈ।” ਧਾਲੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਖ਼ਾਸ ਧੰਨਵਾਦ ਕਰਦੇ ਹੋਏ ਕਿਹਾ ਕਿ ਰਾਜ ਸਰਕਾਰ ਸਰਹੱਦੀ ਪਿੰਡਾਂ ਨੂੰ ਮੁੱਖ ਧਾਰਾ ਨਾਲ ਜੋੜਨ ਲਈ ਵਚਨਬੱਧ ਹੈ।

By Gurpreet Singh

Leave a Reply

Your email address will not be published. Required fields are marked *