ਨੈਸ਼ਨਲ ਟਾਈਮਜ਼ ਬਿਊਰੋ :- ‘ਯੁੱਧ ਨਸ਼ਿਆਂ ਵਿਰੁੱਧ’ ਦੇ 273ਵੇਂ ਦਿਨ ਪੰਜਾਬ ਪੁਲਸ ਨੇ 334 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ’ਚ 52 ਐੱਫ਼. ਆਈ. ਆਰਜ਼ ਦਰਜ ਕਰਕੇ 67 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 273 ਦਿਨਾਂ ’ਚ ਗ੍ਰਿਫ਼ਤਾਰ ਕੀਤੇ ਗਏ ਕੁੱਲ੍ਹ ਨਸ਼ਾ ਸਮੱਗਲਰਾਂ ਦੀ ਗਿਣਤੀ 38,509 ਹੋ ਗਈ ਹੈ।
ਇਸ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਸਮੱਗਲਰਾਂ ਦੇ ਕਬਜ਼ੇ ਵਿੱਚੋਂ 237 ਗ੍ਰਾਮ ਹੈਰੋਇਨ, 100 ਗ੍ਰਾਮ ਅਫ਼ੀਮ, 481 ਨਸ਼ੀਲੀਆਂ ਗੋਲ਼ੀਆਂ ਅਤੇ 1960 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਨਾਲ ਹੀ 25 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
