ਵਿਦੇਸ਼ ਤੋਂ ਪਰਤੇ ਮੁੰਡੇ ਨੇ ਪੰਜਾਬ ਆ ਕੇ ਕੀਤੀ Love Marriage! ਫ਼ਿਰ ਜੋ ਹੋਇਆ, ਸਾਰੇ ਪਿੰਡ ਨੂੰ ਪੈ ਗਈਆਂ ਭਾਜੜਾਂ

ਪਠਾਨਕੋਟ : ਪਠਾਨਕੋਟ ਜ਼ਿਲ੍ਹੇ ਦੇ ਥਾਣਾ ਸਦਰ ਅਧੀਨ ਪੈਂਦੇ ਪਿੰਡ ਸ਼ਾਮਲੀ ਵਿਚ ਦੁਬਈ ਤੋਂ ਪਰਤੇ ਇਕ ਨੌਜਵਾਨ ਨੂੰ ਅੰਤਰ-ਜਾਤੀ ਵਿਆਹ ਕਰਨਾ ਮਹਿੰਗਾ ਪੈ ਗਿਆ। ਵਿਆਹ ਤੋਂ ਨਾਰਾਜ਼ ਹੋਏ ਕੁੜੀ ਵਾਲਿਆਂ ਨੇ ਗੁੱਸੇ ਵਿਚ ਆ ਕੇ ਲੜਕੇ ਦੇ ਘਰ ਨੂੰ ਅੱਗ ਲਗਾ ਦਿੱਤੀ। ਇਸ ਘਟਨਾ ਦੇ ਸਬੰਧ ਵਿਚ ਪੁਲਸ ਨੇ ਲੜਕੀ ਦੇ ਦਾਦੇ ਸਮੇਤ ਕੁੱਲ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ, ਜਦੋਂ ਘਰ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਤਾਂ ਪੁਲਸ ਤੁਰੰਤ ਪਿੰਡ ਪਹੁੰਚ ਗਈ। ਪੁਲਸ ਮੁਲਾਜ਼ਮਾਂ ਨੇ ਪਹਿਲਾਂ ਅੱਗ ਬੁਝਾਉਣ ਵਿਚ ਪਰਿਵਾਰ ਦੀ ਮਦਦ ਕੀਤੀ, ਇਸ ਤੋਂ ਬਾਅਦ ਪੂਰੇ ਮਾਮਲੇ ਦਾ ਖ਼ੁਲਾਸਾ ਹੋਇਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ. ਸੁਖਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਦੌਰਾਨ ਪਤਾ ਲੱਗਾ ਕਿ ਅੰਤਰ-ਜਾਤੀ ਵਿਆਹ ਦੇ ਕਾਰਨ ਲੜਕੀ (ਸੋਨੀਆ) ਵਾਲੇ ਪਾਸੇ ਦੇ ਲੋਕਾਂ ਨੇ ਗੁੱਸੇ ਵਿਚ ਆ ਕੇ ਲੜਕੇ (ਆਕਾਸ਼) ਦੇ ਪਰਿਵਾਰ ਦੇ ਘਰ ਨੂੰ ਅੱਗ ਲਗਾ ਦਿੱਤੀ। ਲੜਕੇ ਦੇ ਪਰਿਵਾਰ ਨੂੰ ਅੰਤਰ-ਜਾਤੀ ਵਿਆਹ ਕਰਵਾਉਣ ਦਾ ਖਮਿਆਜ਼ਾ ਭੁਗਤਣਾ ਪਿਆ ਹੈ। ਇਸ ਘਟਨਾ ਦਾ ਮੁੱਖ ਦੋਸ਼ੀ ਲੜਕੀ ਦਾ ਦਾਦਾ ਮੁਲਖ ਰਾਜ ਹੈ, ਜਿਸ ਨੇ ਤੇਲ ਛਿੜਕ ਕੇ ਮਾਚਿਸ ਨਾਲ ਘਰ ਨੂੰ ਅੱਗ ਲਗਾਈ। ਐੱਸ.ਪੀ. ਸੁਖਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਜੇਕਰ ਪੁਲਸ ਟੀਮ ਅੱਗ ਬੁਝਾਉਣ ਵਿਚ ਮਦਦ ਨਾ ਕਰਦੀ ਤਾਂ ਇਹ ਅੱਗ ਪੂਰੇ ਪਿੰਡ ਨੂੰ ਆਪਣੀ ਲਪੇਟ ਵਿਚ ਲੈ ਸਕਦੀ ਸੀ।

ਪੁਲਸ ਨੇ ਪੀੜਤ ਪੱਖ ਦੇ ਬਿਆਨਾਂ ਦੇ ਆਧਾਰ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਥਾਣਾ ਸਦਰ ਵਿਚ 131 ਨੰਬਰ ਐੱਫ.ਆਈ.ਆਰ. ਦਰਜ ਕਰ ਲਈ ਹੈ। ਮੁਲਖ ਰਾਜ ਸਮੇਤ ਕੁੱਲ ਤਿੰਨ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ। ਐੱਸ.ਪੀ. ਸੁਖਵਿੰਦਰ ਪਾਲ ਸਿੰਘ ਨੇ ਚੇਤਾਵਨੀ ਦਿੱਤੀ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੋ ਵੀ ਕਾਨੂੰਨ ਨੂੰ ਆਪਣੇ ਹੱਥ ਵਿਚ ਲਵੇਗਾ, ਉਸ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

By Gurpreet Singh

Leave a Reply

Your email address will not be published. Required fields are marked *