ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ!

ਨੈਸ਼ਨਲ ਟਾਈਮਜ਼ ਬਿਊਰੋ :- ਆਲ ਇੰਡੀਆ ਫੇਅਰ ਪ੍ਰਾਈਸ ਸ਼ਾਪ ਡੀਲਰ ਫੈੱਡਰੇਸ਼ਨ ਦੇ ਰਾਸ਼ਟਰੀ ਸੰਯੁਕਤ ਸੈਕਟਰ ਅਤੇ ਪੰਜਾਬ ਪ੍ਰਧਾਨ ਕਰਮਜੀਤ ਸਿੰਘ ਅੜੈਂਚਾ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਗਏ ਪੱਤਰ ’ਚ ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ’ ਨਾਲ ਜੁੜੇ ਦੇਸ਼ ਭਰ ਦੇ 83 ਲੱਖ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਮੁਫਤ ਕਣਕ ਨੂੰ 5 ਕਿਲੋ ਤੋਂ ਵਧਾ ਕੇ 10 ਕਿਲੋ ਕਰਨ ਦਾ ਮੁੱਦਾ ਉਠਾਇਆ ਗਿਆ ਹੈ। ਪ੍ਰਧਾਨ ਕਰਮਜੀਤ ਸਿੰਘ ਅੜੈਂਚਾ ਨੇ ਕਿਹਾ ਕਿ ਦੇਸ਼ ਦੇ ਜ਼ਿਆਦਾਤਰ ਰਾਜਾਂ ’ਚ ਵੱਡੀ ਗਿਣਤੀ ਲੋਕਾਂ ਨੂੰ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਰਾਸ਼ਨ ਕਾਰਡ ’ਚ ਦਰਜ ਪ੍ਰਤੀ ਮੈਂਬਰ 5 ਕਿਲੋ ਕਣਕ ਦੇਣ ਦੇ ਨਾਲ ਹੀ ਚੌਲ ਵੀ ਦਿੱਤੇ ਜਾ ਰਹੇ ਹਨ, ਜਦੋਂਕਿ ਪੰਜਾਬ ’ਚ ਯੋਜਨਾ ਨਾਲ ਜੁੜੇ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਸਿਰਫ ਕਣਕ ਦਾ ਲਾਭ ਹੀ ਦਿੱਤਾ ਜਾ ਰਿਹਾ ਹੈ, ਜੋ ਕਿ ਨਾਕਾਫੀ ਹੈ ਕਿਉਂਕਿ ਇਸ ਨਾਲ ਸਬੰਧਤ ਪਰਿਵਾਰਾਂ ਦਾ ਗੁਜ਼ਾਰਾ ਹੋਣਾ ਮੁਸ਼ਕਲ ਹੋ ਰਿਹਾ ਹੈ।

ਉਨ੍ਹਾਂ ਨੇ ਮੰਗ ਕੀਤੀ ਹੈ ਕਿ ਦੇਸ਼ ਦੇ ਅੰਦਰ ਨੈਸ਼ਨਲ ਫੂਡ ਸਕਿਓਰਿਟੀ ਐਕਟ-2013 ਤਹਿਤ 2 ਰੁ. ਕਿਲੋ ਕਣਕ 3 ਰੁ. ਕਿਲੋ ਚੌਲਾਂ ਦੇ ਹਿਸਾਬ ਨਾਲ ਦਿੱਤਾ ਜਾ ਰਿਹਾ ਸੀ, ਜੋ ਕਿ ਹਰ ਮਹੀਨੇ 5 ਕਿਲੋ ਪ੍ਰਤੀ ਮੈਂਬਰ ਦੇ ਹਿਸਾਬ ਨਾਲ ਮਿਲਦਾ ਰਿਹਾ, ਜਦੋਂਕਿ ਮੁਲਕ ਵਿਚ ਸਾਲ 2020 ਦੌਰਾਨ ਕੋਰੋਨਾ ਮਹਾਮਾਰੀ ਦੇ ਸਮੇਂ ਕੇਂਦਰ ਸਰਕਾਰ ਵਲੋਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਦੇ ਤਹਿਤ 5 ਕਿਲੋ ਕਣਕ ਦੇ ਨਾਲ 5 ਕਿਲੋ ਵੱਖਰੇ ਤੌਰ ’ਤੇ ਚਾਵਲ ਦੇ ਕੇ ਦੇਸ਼ ’ਚ 82 ਕਰੋੜ ਲੋਕਾਂ ਨੂੰ ਕੁੱਲ 10 ਕਿਲੋ ਮੁਫਤ ਅਨਾਜ ਮੁਹੱਈਆ ਕਰਵਾਇਆ ਗਿਆ ਪਰ ਪਿਛਲੇ 4 ਸਾਲਾਂ ਦੌਰਾਨ ਰਾਸ਼ਨ ਕਾਰਡ ਹੋਲਡਰਾਂ ਨੂੰ ਸਿਰਫ 5 ਕਿਲੋ ਕਣਕ ਹੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਮਾਰਚ 2028 ਤੱਕ ਰਾਸ਼ਨ ਕਾਰਡ ਹੋਲਡਰਾਂ ਨੂੰ ਮੁਫਤ ਅਨਾਜ ਦੇਣ ਦਾ ਐਲਾਨ ਕੀਤਾ ਗਿਆ ਹੈ। ਅਜਿਹੇ ਵਿਚ ਯੂਨੀਅਨ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਦੇ ਰਾਸ਼ਨ ਕਾਰਡ ਹੋਲਡਰਾਂ ਨੂੰ 5 ਕਿਲੋ ਰਾਸ਼ਨ ਤੋਂ ਵਧਾ ਕੇ 10 ਕਿਲੋ ਪ੍ਰਤੀ ਮੈਂਬਰ ਕਰਨ ਦੀ ਮੰਗ ਰੱਖੀ ਗਈ ਹੈ।

By Gurpreet Singh

Leave a Reply

Your email address will not be published. Required fields are marked *