ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਪੁਲਿਸ ਸਟੇਸ਼ਨ ‘ਚ 24 ਸਾਲਾ ਨੌਜਵਾਨ ਦੀ ਹੋਈ ਮੌਤ, ਪਰਿਵਾਰ ਨੇ ਥਾਣੇ ਬਾਹਰ ਕੀਤਾ ਪ੍ਰਦਰਸ਼ਨ

ਨੈਸ਼ਨਲ ਟਾਈਮਜ਼ ਬਿਊਰੋ :- ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਪੁਲਿਸ ਸਟੇਸ਼ਨ ‘ਚ 24 ਸਾਲਾ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਸਟੇਸ਼ਨ ‘ਚ ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਥਾਣੇ ਦੇ ਬਾਹਰ ਪ੍ਰਦਰਸ਼ਨ ਕੀਤਾ, ਨਿਰਪੱਖ ਜਾਂਚ ਦੀ ਮੰਗ ਕੀਤੀ।

ਮ੍ਰਿਤਕ ਦੀ ਪਛਾਣ ਪਿੰਡ ਕਿਲ੍ਹਾ ਦੇ ਰਹਿਣ ਵਾਲੇ ਹਰਮਨ ਸਿੰਘ ਵਜੋਂ ਹੋਈ ਹੈ। ਪਰਿਵਾਰ ਦਾ ਦੋਸ਼ ਹੈ ਕਿ ਪੁਲਿਸ ਨੇ ਉਸਨੂੰ ਬੀਤੀ ਰਾਤ ਬਿਨਾਂ ਕਿਸੇ ਕਾਰਨ ਉਸਦੇ ਘਰੋਂ ਚੁੱਕਿਆ। ਪਰਿਵਾਰ ਦਾ ਦਾਅਵਾ ਹੈ ਕਿ ਹਰਮਨ ਪੂਰੀ ਤਰ੍ਹਾਂ ਤੰਦਰੁਸਤ ਸੀ ਅਤੇ ਉਸ ‘ਤੇ ਕੋਈ ਵੀ ਦੋਸ਼ ਲਗਾਉਣ ਵਾਲੀ ਸਮੱਗਰੀ ਨਹੀਂ ਮਿਲੀ।

By Gurpreet Singh

Leave a Reply

Your email address will not be published. Required fields are marked *