ਇੰਡੀਗੋ ਸੰਕਟ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ! ਯਾਤਰੀਆਂ ਨੂੰ ਦਿੱਤੀ ਖ਼ਾਸ ਸਹੂਲਤ

ਨੈਸ਼ਨਲ ਟਾਈਮਜ਼ ਬਿਊਰੋ :- ਦੇਸ਼ ਵਿਚ ਚੱਲ ਰਹੇ ਇੰਡੀਗੋ ਸੰਕਟ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਯਾਤਰੀਆਂ ਦੀ ਸਹੂਲਤ ਨੂੰ ਯਕੀਨੀ ਬਣਾਉਣ ਲਈ 24 ਗੁਣਾ 7 ਕੰਟਰੋਲ ਰੂਮ ਸਥਾਪਤ ਕਰਕੇ ਸ਼ਹੀਦ ਭਗਤ ਸਿੰਘ ਹਵਾਈ ਅੱਡੇ ’ਤੇ ਕੋਈ ਸਮੱਸਿਆ ਨਾ ਹੋਵੇ ਇਸ ਲਈ ਕਦਮ ਚੁੱਕੇ ਹਨ।

ਪੰਜਾਬ ਸ਼ਹਿਰੀ ਹਵਾਬਾਜ਼ੀ ਵਿਭਾਗ ਦੀ ਸਕੱਤਰ ਸੋਨਾਲੀ ਗਿਰੀ ਨੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਹੇਠ ਸੂਬਾ ਸਰਕਾਰ ਯਾਤਰੀਆਂ ਨੂੰ ਘੱਟੋ-ਘੱਟ ਅਸੁਵਿਧਾ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸ ਸਬੰਧ ਵਿਚ ਉਨ੍ਹਾਂ ਨੇ ਸਥਿਤੀ ਨੂੰ ਸੁਚਾਰੂ ਬਣਾਉਣ ਲਈ ਹਵਾਈ ਅੱਡਾ ਅਥਾਰਟੀ, ਸੀ. ਆਈ. ਐੱਸ. ਐੱਫ਼. ਅਤੇ ਏਅਰਲਾਈਨ ਕੰਪਨੀਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ ਹੈ। ਸਕੱਤਰ ਸ਼ਹਿਰੀ ਹਵਾਬਾਜ਼ੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਇੰਡੀਗੋ ਉਡਾਣਾਂ ਦੇ ਦੇਰੀ/ਰੱਦ ਹੋਣ ਤੋਂ ਪ੍ਰਭਾਵਿਤ ਯਾਤਰੀਆਂ ਦੀ ਸਹੂਲਤ ਲਈ ਤੁਰੰਤ ਇਕ ਕੰਟਰੋਲ ਰੂਮ ਸ਼ੁਰੂ ਕਰ ਦਿੱਤਾ ਗਿਆ ਹੈ।

By Gurpreet Singh

Leave a Reply

Your email address will not be published. Required fields are marked *