ਪੰਜਾਬ ‘ਚ ਅੱਜ ਤੋਂ ਸੀਤ ਲਹਿਰ ਦਾ ਯੈਲੋ ਅਲਰਟ, ਪੜ੍ਹੋ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਭਵਿੱਖਬਾਣੀ

ਚੰਡੀਗੜ੍ਹ : ਪੰਜਾਬ ‘ਚ ਅੱਜ ਤੋਂ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਸੂਬੇ ‘ਚ ਠੰਡ ਨੂੰ ਲੈ ਕੇ ਪੀਲੀ ਚਿਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਸੂਬੇ ਦੇ 8 ਜ਼ਿਲ੍ਹਿਆਂ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫ਼ਰੀਦਕੋਟ, ਜਲੰਧਰ, ਮੋਗਾ, ਮਾਨਸਾ ਅਤੇ ਫਿਰੋਜ਼ਪੁਰ ‘ਚ 9 ਤੋਂ ਲੈ ਕੇ 11 ਦਸੰਬਰ ਤੱਕ ਸੀਤ ਲਹਿਰ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਕਾਰਨ ਇਸ ਤਬਦੀਲੀ ਦਾ ਕਾਰਨ ਬਣੀ ਹੈ। ਹਾਲਾਂਕਿ ਦਿਨ ਵੇਲੇ ਧੁੱਪ ਕਾਰਨ ਤਾਪਮਾਨ ਵਧਿਆ ਹੈ। ਫਿਲਹਾਲ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਹੈ।

ਫ਼ਿਲਹਾਲ ਮੀਂਹ ਦੀ ਸੰਭਾਵਨਾ ਨਹੀਂ
ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਫ਼ਿਲਹਾਲ ਸੂਬੇ ‘ਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ ਤੇ ਇਸ ਹਫ਼ਤੇ ਮੌਸਮ ਸਾਫ਼ ਰਹੇਗਾ। ਹਾਲਾਂਕਿ 13 ਦਸੰਬਰ ਤੋਂ ਹਿਮਾਲਿਆ ਵੱਲ ਨਵਾਂ ਪੱਛਮੀ ਪ੍ਰਭਾਅ ਸਰਗਰਮ ਹੋਣ ਜਾ ਰਿਹਾ ਹੈ, ਜਿਸ ਦਾ ਅਸਰ ਪਹਾੜੀ ਇਲਾਕਿਆਂ ਦੇ ਨਾਲ-ਨਾਲ ਪੰਜਾਬ ਤੇ ਹੋਰ ਮੈਦਾਨੀ ਇਲਾਕਿਆਂ ਵਿਚ ਵੀ ਵੇਖਣ ਨੂੰ ਮਿਲ ਸਕਦਾ ਹੈ।

ਆਉਣ ਵਾਲੇ ਦਿਨਾਂ ਵਿਚ ਲੋਕਾਂ ਨੂੰ ਜ਼ਿਆਦਾ ਠੰਡ ਦਾ ਸਾਹਮਣਾ ਕਰਨਾ ਪੈ ਸਕਦਾ ਹੈ।


 

By Gurpreet Singh

Leave a Reply

Your email address will not be published. Required fields are marked *