ਗੁਰੂਹਰਸਹਾਏ ‘ਚ ਸੰਘਣੀ ਧੁੰਦ ਦੇ ਬਾਵਜੂਦ ਵੀ ਵੋਟਾਂ ਪਾਉਣ ਪੋਲਿੰਗ ਬੂਥਾਂ ‘ਤੇ ਪੁੱਜ ਰਹੇ ਲੋਕ

ਗੁਰੂਹਰਸਹਾਏ : ਪੰਜਾਬ ‘ਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਗੁਰੂਹਰਸਹਾਏ ‘ਚ ਵੋਟਾਂ ਪੈਣ ਦਾ ਕੰਮ ਜਾਰੀ ਹੈ। ਇਸ ਦੌਰਾਨ ਬਲਾਕ ਸੰਮਤੀ ਉਮੀਦਵਾਰ ਪਰਮਜੀਤ ਕੌਰ ਪਤਨੀ ਗੁਰਮੀਤ ਸਿੰਘ ਸਰਪੰਚ ਬਸਤੀ ਮੱਘਰ ਸਿੰਘ ਵਾਲੀ ਨੇ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਦੇ ਹੋਏ ਵੋਟ ਪਾਈ।

ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ‘ਚ ਪਹਿਲੀ ਵਾਰ ਇਸ ਤਰ੍ਹਾਂ ਹੋਇਆ ਹੈ ਕਿ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੀ ਸਰਕਾਰਾਂ’ਚ ਜਿਸ ਦਾ ਜ਼ੋਰ ਹੁੰਦਾ ਸੀ।

ਉਹ ਆਪਣੇ ਡੰਡੇ ਦੇ ਦਮ ਨਾਲ ਆਪਣੇ ਹੀ ਉਮੀਦਵਾਰਾਂ ਨੂੰ ਜੇਤੂ ਕਰਾਰ ਕਰ ਦਿੰਦੇ ਸਨ ਪਰ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ‘ਚ ਪਹਿਲੀ ਵਾਰ ਵੇਖਣ ਨੂੰ ਮਿਲਿਆ ਹੈ ਕਿ ਚੋਣਾਂ ਹੋ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸਾਨੂੰ ਪਿੰਡਾਂ ਵਿੱਚੋਂ ਭਾਰੀ ਬਹੁਮਤ ਮਿਲ ਰਿਹਾ ਹੈ ਅਤੇ ਵੱਡੀ ਲੀਡ ਨਾਲ ਅਸੀਂ ਜਿੱਤ ਪ੍ਰਾਪਤ ਕਰ ਰਹੇ ਹਾਂ।



 

By Gurpreet Singh

Leave a Reply

Your email address will not be published. Required fields are marked *