ਗਿੱਦੜਬਾਹਾ ਦੇ ਪਿੰਡ ਮਧੀਰ ਤੇ ਬਬਾਣੀਆ ‘ਚ ਪੈ ਰਹੀਆਂ ਵੋਟਾਂ, ਪੋਲਿੰਗ ਬੂਥਾਂ ‘ਤੇ ਲੱਗੀਆਂ ਲਾਈਨਾਂ

ਗਿੱਦੜਬਾਹਾ : ਗਿੱਦੜਬਾਹਾ ਹਲਕੇ ਦੇ ਪਿੰਡ ਮਧੀਰ ਅਤੇ ਬਬਾਣੀਆ ਵਿਖੇ ਸਵੇਰੇ 8 ਵਜੇ ਤੋਂ ਵੋਟਾਂ ਪੈਣ ਦਾ ਕੰਮ ਜਾਰੀ ਹੈ। ਇੱਥੇ ਪੋਲਿੰਗ ਬੂਥਾਂ ‘ਤੇ ਭਾਰੀ ਗਿਣਤੀ ‘ਚ ਪੁਲਸ ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਵੋਟਰਾਂ ਲਈਆਂ ਲਾਈਨਾਂ ਲੱਗੀਆਂ ਹੋਈਆਂ ਹਨ।

ਦੱਸਣਯੋਗ ਹੈ ਕਿ 14 ਦਸੰਬਰ ਨੂੰ ਜਦੋਂ ਪੂਰੇ ਪੰਜਾਬ ‘ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀ ਚੋਣ ਲਈ ਵੋਟਾਂ ਪੈ ਰਹੀਆਂ ਸਨ ਤਾਂ ਉਕਤ ਦੋਵੇਂ ਪਿੰਡਾਂ ਦੇ ਪੋਲਿੰਗ ਬੂਥਾਂ ‘ਤੇ ਵੋਟਿੰਗ ਦੌਰਾਨ ਬੂਥ ਕੈਪਚਰਿੰਗ ਦੀ ਸ਼ਿਕਾਇਤ ਦੇ ਚੱਲਦਿਆਂ ਚੋਣਾਂ ਰੱਦ ਕਰ ਦਿੱਤੀਆਂ ਗਈਆਂ ਸਨ।

ਇਸ ਤੋਂ ਬਾਅਦ ਚੋਣ ਕਮਿਸ਼ਨ ਦੇ ਫ਼ੈਸਲੇ ਮੁਤਾਬਕ ਇਨ੍ਹਾਂ ਪਿੰਡਾਂ ਦੇ ਪੋਲਿੰਗ ਬੂਥਾਂ ‘ਤੇ ਅੱਜ ਮੁੜ ਵੋਟਾਂ ਪੈ ਰਹੀਆਂ ਹਨ ਅਤੇ ਵੋਟਾਂ ਪੈਣ ਦਾ ਕੰਮ ਸਾਮ ਦੇ 4 ਵਜੇ ਤੱਕ ਜਾਰੀ ਰਹੇਗਾ।



 

By Gurpreet Singh

Leave a Reply

Your email address will not be published. Required fields are marked *