ਲੁਧਿਆਣਾ ‘ਚ ਸ਼ੱਕੀ ਹਾਲਾਤ ‘ਚ ਨੌਜਵਾਨ ਦੀ ਮੌਤ, ਹੱਥ ‘ਚ ਲੱਗੀ ਹੋਈ ਸੀ ਟੀਕੇ ਵਾਲੀ ਸਰਿੰਜ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ’ਚ ਇੱਕ ਪਾਸੇ ਜਿੱਥੇ ਮਾਨ ਸਰਕਾਰ ਨਸ਼ੇ ਅਤੇ ਨਸ਼ਾ ਤਸਕਰੀ ਖਿਲਾਫ ਕਾਰਵਾਈ ਕਰਨ ਦੀ ਗੱਲ ਕਰ ਰਹੀ ਹੈ ਉੱਥੇ ਹੀ ਦੂਜੇ ਪਾਸੇ ਸੂਬੇ ਭਰ ’ਚ ਕਈ ਨੌਜਵਾਨ ਇਸਦੀ ਭੇਂਟ ਚੜ੍ਹ ਰਹੇ ਹਨ। ਤਾਜ਼ਾ ਮਾਮਲਾ ਲੁਧਿਆਣਾ ਦੇ ਥਾਣਾ ਡਾਬਾ ਲੁਹਾਰਾ ਇਲਾਕੇ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਨੌਜਵਾਨ ਦੀ ਭੇਦਭਰੇ ਹਾਲਾਤ ’ਚ ਮੌਤ ਹੋ ਗਈ ਹੈ। 

ਮਿਲੀ ਜਾਣਕਾਰੀ ਮੁਤਾਬਿਕ ਥਾਣਾ ਡਾਬਾ ਲੁਹਾਰਾ ਇਲਾਕੇ ਵਿੱਚ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਨਸ਼ੇ ਦੇ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਹੋ ਜਾਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਕਿਉਕਿ ਨੌਜਵਾਨ ਦੇ ਹੱਥ ’ਚ ਸਰਿੰਜ ਲੱਗੀ ਹੋਈ ਹੈ। ਜਿਸਦੀ ਤਸਵੀਰਾਂ ਵੀ ਵਾਇਰਲ ਹੋ ਰਹੀਆਂ ਹਨ। ਫਿਲਹਾਲ ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਸਥਾਨਕ ਲੋਕਾਂ ਨੇ ਨੌਜਵਾਨ ਨੂੰ ਡਿੱਗਿਆ ਹੋਇਆ ਦੇਖਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਜਦੋਂ ਕੋਲ ਆ ਕੇ ਦੇਖਿਆ ਤਾਂ ਉਸਦੇ ਹੱਥ ’ਤੇ ਇੱਕ ਸਰਿੰਜ ਲਟਕੀ ਹੋਈ ਪਈ ਸੀ। ਕੁਝ ਦੂਰੀ ’ਤੇ ਇੱਕ ਐਕਟਿਵਾ ਖੜੀ ਹੋਈ ਮਿਲੀ ਹੈ। ਨੌਜਵਾਨ ਦੀ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੇ ਤੁਰੰਤ ਹੀ ਪੁਲਿਸ ਨੂੰ ਸੂਚਿਤ ਕੀਤਾ। 

ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਜਿਸ ਤਰ੍ਹਾਂ ਨੌਜਵਾਨ ਦੇ ਹੱਥ ’ਚ ਟੀਕੇ ਵਾਸੇ ਸਰਿੰਜ ਲਟਕ ਰਹੀ ਸੀ ਤਾਂ ਵੇਛਣ ਤੋਂ ਲੱਗ ਰਿਹਾ ਹੈ ਕਿ ਉਸਦੀ ਮੌਤ ਨਸ਼ੇ ਦੇ ਓਵਰਡੋਜ ਕਾਰਨ ਹੋਈ ਹੈ ਫਿਲਹਾਲ ਪੋਸਟਮਾਰਟਮ ਮਗਰੋਂ ਅਸਲ ਸੱਚ ਸਾਹਮਣੇ ਆ ਜਾਵੇਗਾ। 

By Gurpreet Singh

Leave a Reply

Your email address will not be published. Required fields are marked *