ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਬੁਲਾਉਣ ਨੂੰ ਗਵਰਨਰ ਨੇ ਦਿੱਤੀ ਪ੍ਰਵਾਨਗੀ

ਨੈਸ਼ਨਲ ਟਾਈਮਜ਼ ਬਿਊਰੋ :- ਕੇਂਦਰ ਸਰਕਾਰ ਵੱਲੋਂ ਮਨਰੇਗਾ ਸਕੀਮ ਵਿਚ ਕੀਤੀਆਂ ਸੋਧਾਂ ਦੇ ਵਿਰੋਧ ਵਿਚ ਪੰਜਾਬ ਸਰਕਾਰ ਵੱਲੋਂ ਸੱਦੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਵੱਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਹ ਵਿਸ਼ੇਸ਼ ਇਜਲਾਸ 30 ਦਸੰਬਰ ਨੂੰ ਹੋਣ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੀ ਅਸੀਂ ਮਨਰੇਗਾ ਸਕੀਮ ਦਾ ਨਾਂ ਬਦਲੇ ਜਾਣ ਦੇ ਖ਼ਿਲਾਫ਼ ਨਹੀਂ ਹਾਂ ਪਰ ਜਿਹੜੀਆਂ ਸੋਧਾਂ ਕੀਤੀਆਂ ਗਈਆਂ ਹਨ, ਉਸ ਨਾਲ ਗਰੀਬ ਲੋਕਾਂ ਦਾ ਹੱਕ ਖੋਹਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਇਸੇ ਮੁੱਦੇ ‘ਤੇ ਚਰਚਾ ਲਈ ਅਸੀਂ 30 ਦਸੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਹੈ, ਜੋ ਕਿ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਅਸੀਂ ਇਸ ਸਕੀਮ ‘ਚ ਕੀਤੀਆਂ ਗਈਆਂ ਸੋਧਾਂ ਬਾਰੇ ਵਿਧਾਨ ਸਭਾ ਅੰਦਰ ਵਿਚਾਰ-ਚਰਚਾ ਕੀਤੀ ਜਾਵੇਗੀ। 

By Gurpreet Singh

Leave a Reply

Your email address will not be published. Required fields are marked *