ਮਸ਼ਹੂਰ ਪੰਜਾਬੀ ਰੈਪਰ ਅਤੇ ਬਾਲੀਵੁੱਡ ਗਾਇਕ ਯੋ ਯੋ ਹਨੀ ਸਿੰਘ ਦੀਆਂ ਵਧੀਆਂ ਮੁਸ਼ਕਿਲਾਂ, ਪੜ੍ਹੋ ਕੀ ਹੈ ਮਾਮਲਾ

ਨੈਸ਼ਨਲ ਟਾਈਮਜ਼ ਬਿਊਰੋ :- ਮਸ਼ਹੂਰ ਪੰਜਾਬੀ ਰੈਪਰ ਅਤੇ ਬਾਲੀਵੁੱਡ ਗਾਇਕ ਯੋ ਯੋ ਹਨੀ ਸਿੰਘ ਦੀਆਂ ਮੁਸ਼ਕਿਲਾਂ ਵਧਦੀਆਂ ਦਿਖ ਰਹੀਆਂ ਹਨ। ਜਲੰਧਰ ਦੇ ਇੱਕ ਭਾਜਪਾ ਨੇਤਾ ਨੇ ਪੰਜਾਬ ਡੀਜੀਪੀ ਗੌਰਵ ਯਾਦਵ ਨੂੰ ਸ਼ਿਕਾਇਤ ਭੇਜੀ ਹੈ। ਇਸ ਸ਼ਿਕਾਇਤ ‘ਚ ਹਨੀ ਸਿੰਘ ਵਿਰੁੱਧ ਐਫਆਈਆਰ ਦਰਜ ਕਰਨ ਅਤੇ ਉਨ੍ਹਾਂ ਦੇ ਇੱਕ ਗੀਤ ਨੂੰ ਯੂਟਿਊਬ ਸਮੇਤ ਸਾਰੇ ਪਲੇਟਫਾਰਮਾਂ ਤੋਂ ਤੁਰੰਤ ਹਟਾਉਣ ਦੀ ਮੰਗ ਕੀਤੀ ਗਈ ਹੈ।

ਜਲੰਧਰ ਤੋਂ ਭਾਜਪਾ ਪੰਜਾਬ ਦੇ ਸਹਿ-ਕਨਵੀਨਰ ਅਰਵਿੰਦ ਸ਼ਰਮਾ ਨੇ ਹਨੀ ਸਿੰਘ ਦੇ ਹਾਲ ਹੀ ਵਿਚ ਰਿਲੀਜ਼ ਹੋਏ ਪੰਜਾਬੀ ਗੀਤ “ਨਾਗਿਨ” ਨੂੰ ਲੈ ਕੇ ਅਸ਼ਲੀਲਤਾ ਫੈਲਾਉਣ ਦੇ ਦੋਸ਼ ਲਾਏ ਹਨ। ਡੀ.ਜੀ.ਪੀ. ਨੂੰ ਦਿੱਤੀ ਸ਼ਿਕਾਇਤ ਵਿਚ ਅਰਵਿੰਦ ਸ਼ਰਮਾ ਨੇ ਕਿਹਾ ਕਿ ਇਹ ਗੀਤ ਅਸ਼ਲੀਲ ਨਾਚ ਅਤੇ ਨਗਨਤਾ ਦੇ ਇਤਰਾਜ਼ਯੋਗ ਦ੍ਰਿਸ਼ਾਂ ਨੂੰ ਦਰਸਾਉਂਦਾ ਹੈ, ਜੋ ਕਿ ਪੂਰੀ ਤਰ੍ਹਾਂ ਪੰਜਾਬੀ ਸੱਭਿਆਚਾਰ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਇਹ ਗੀਤ ਬਿਨਾਂ ਕਿਸੇ ਉਮਰ ਸੀਮਾ ਦੇ ਚਲਾਇਆ ਜਾ ਰਿਹਾ ਹੈ, ਅਤੇ ਬੱਚਿਆਂ ਅਤੇ ਕਿਸ਼ੋਰਾਂ ਲਈ ਨੁਕਸਾਨਦੇਹ ਹੈ।

By Gurpreet Singh

Leave a Reply

Your email address will not be published. Required fields are marked *