ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ, 7 ਦੀ ਮੌਤ

ਨੈਸ਼ਨਲ ਟਾਈਮਜ਼ ਬਿਊਰੋ :- ਉਤਰਾਖੰਡ ਦੇ ਅਲਮੋੜਾ ਜ਼ਿਲ੍ਹੇ ਵਿੱਚ ਮੰਗਲਵਾਰ ਸਵੇਰੇ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਯਾਤਰੀਆਂ ਨਾਲ ਭਰੀ ਇਕ ਬੱਸ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਸੱਤ ਲੋਕਾਂ ਦੀ ਮੌਤ ਅਤੇ ਕਈ ਯਾਤਰੀਆਂ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ। ਪੁਲਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ। ਹਾਦਸੇ ਤੋਂ ਬਾਅਦ ਬਚਾਅ ਕਾਰਜ ਜਾਰੀ ਹਨ।

ਜਾਣਕਾਰੀ ਅਨੁਸਾਰ, ਭਿਖਿਆਸੈਨ ਇਲਾਕੇ ਦੇ ਸ਼ਿਲਾਪਾਨੀ ਵਿੱਚ ਇੱਕ ਬੱਸ ਕੰਟਰੋਲ ਤੋਂ ਬਾਹਰ ਹੋ ਗਈ। ਸੰਤੁਲਨ ਵਿਗੜ ਜਾਣ ਕਾਰਨ ਬੱਸ ਇਕ ਡੂੰਘੀ ਖੱਡ ਵਿੱਚ ਡਿੱਗ ਗਈ। ਹਾਦਸੇ ਵਿੱਚ ਸੱਤ ਲੋਕਾਂ ਦੇ ਮਾਰੇ ਜਾਣ ਦਾ ਪਤਾ ਲੱਗਾ ਹੈ। ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਐਸਡੀਆਰਐਫ ਕਮਾਂਡੈਂਟ ਆਈਪੀਐਸ ਅਰਪਨ ਯਦੁਵੰਸ਼ੀ ਨੇ ਦੱਸਿਆ ਕਿ ਜ਼ਿਲ੍ਹਾ ਕੰਟਰੋਲ ਕੇਂਦਰ ਅਲਮੋੜਾ ਤੋਂ ਸੂਚਨਾ ਮਿਲੀ ਹੈ ਕਿ ਭਿਖਿਆਸੈਨ ਤੋਂ ਰਾਮਨਗਰ ਜਾ ਰਹੀ ਇੱਕ ਯਾਤਰੀ ਬੱਸ ਵਿਨਾਇਕ ਖੇਤਰ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਈ ਅਤੇ ਖੱਡ ਵਿੱਚ ਡਿੱਗ ਗਈ। 

ਦੱਸਿਆ ਜਾ ਰਿਹਾ ਹੈ ਕਿ ਬੱਸ ਵਿੱਚ ਲਗਭਗ 17-18 ਯਾਤਰੀ ਸਵਾਰ ਸਨ। ਉਨ੍ਹਾਂ ਕਿਹਾ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਹਾਦਸੇ ਵਿੱਚ 6-7 ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ, ਜਦੋਂ ਕਿ ਹੋਰ ਜ਼ਖਮੀ ਯਾਤਰੀਆਂ ਨੂੰ ਇਲਾਜ ਲਈ ਭਿਖਿਆਸੈਨ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

By Gurpreet Singh

Leave a Reply

Your email address will not be published. Required fields are marked *