ਪਾਕਿਸਤਾਨ ਵਿੱਚ ਸਰਬਜੀਤ ਕੌਰ ਨੂੰ ਲੈ ਕੇ ਇਕ ਹੋਰ ਵੱਡੀ ਅੱਪਡੇਟ ਆਈ ਸਾਹਮਣੇ

ਨੈਸ਼ਨਲ ਟਾਈਮਜ਼ ਬਿਊਰੋ :- ਪਾਕਿਸਤਾਨ ਤੋਂ ਸਰਬਜੀਤ ਕੌਰ ਉਰਫ਼ ਨੂਰ ਹੁਸੈਨ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ, ਪਾਕਿਸਤਾਨ ਇਮੀਗ੍ਰੇਸ਼ਨ ਵਿਭਾਗ ਨੇ ਵੀਜ਼ਾ ਮਿਆਦ ਖਤਮ ਹੋਣ ਦੇ ਮਾਮਲੇ ਵਿੱਚ ਉਸ ’ਤੇ ਜੁਰਮਾਨਾ ਲਗਾਇਆ ਹੈ। ਰਿਪੋਰਟਾਂ ਅਨੁਸਾਰ, ਉਸ ਤੋਂ ਪ੍ਰਤੀ ਦਿਨ 40 ਰੁਪਏ ਦੇ ਹਿਸਾਬ ਨਾਲ ਲਗਭਗ 2 ਹਜ਼ਾਰ ਰੁਪਏ ਜੁਰਮਾਨਾ ਵਸੂਲਿਆ ਗਿਆ ਹੈ। ਇਹ ਕਾਰਵਾਈ ਪਾਕਿਸਤਾਨ ਇਮੀਗ੍ਰੇਸ਼ਨ ਵੱਲੋਂ ਨਿਯਮਾਂ ਦੀ ਉਲੰਘਣਾ ਦੇ ਤਹਿਤ ਕੀਤੀ ਗਈ ਹੈ।

ਦੱਸ  ਦੇਈਏ ਕਿ ਬੀਐਸਐਫ ਅਤੇ ਅਟਾਰੀ ਸਰਹੱਦ ‘ਤੇ ਏਕੀਕ੍ਰਿਤ ਚੈੱਕ ਪੋਸਟ (ਆਈਸੀਪੀ) ਸਟਾਫ ਔਰਤ ਨੂੰ ਪ੍ਰਾਪਤ ਕਰਨ ਲਈ ਤਿਆਰ ਸਨ। ਇਸ ਦੌਰਾਨ ਪਾਕਿਸਤਾਨ ਦੇ ਗ੍ਰਹਿ ਮੰਤਰਾਲੇ ਨੇ ਉਸਦੀ ਵਾਪਸੀ ਰੋਕ ਦਿੱਤੀ।

ਪਾਕਿਸਤਾਨ ਦੇ ਗ੍ਰਹਿ ਮੰਤਰਾਲੇ ਦੀ ਦਲੀਲ
ਪਾਕਿਸਤਾਨ ਦੇ ਗ੍ਰਹਿ ਮੰਤਰਾਲੇ ਦਾ ਕਹਿਣਾ ਹੈ ਕਿ ਸਰਬਜੀਤ ਕੌਰ ਨੇ ਆਪਣੀ ਮਰਜ਼ੀ ਨਾਲ ਧਰਮ ਪਰਿਵਰਤਨ ਕੀਤਾ ਅਤੇ ਨਿਕਾਹ ਕੀਤਾ ਅਤੇ ਮਾਮਲਾ ਅਜੇ ਵੀ ਅਦਾਲਤ ਵਿੱਚ ਵਿਚਾਰ ਅਧੀਨ ਹੈ। ਮੰਤਰਾਲੇ ਦੇ ਅਨੁਸਾਰ ਦੇਸ਼ ਨਿਕਾਲੇ ਬਾਰੇ ਕੋਈ ਵੀ ਫੈਸਲਾ ਅਦਾਲਤ ਦੇ ਅੰਤਿਮ ਫੈਸਲੇ ਤੋਂ ਬਾਅਦ ਹੀ ਲਿਆ ਜਾਵੇਗਾ। ਵਰਤਮਾਨ ਵਿੱਚ, ਸਰਬਜੀਤ ਕੌਰ ਦੀ ਭਾਰਤ ਵਾਪਸੀ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ।

ਸਰਬਜੀਤ ਕੌਰ ਨੇ ਆਪਣੇ ਬਿਆਨ ਵਿੱਚ ਸਵੀਕਾਰ ਕੀਤਾ ਹੈ ਕਿ ਉਸ ਨੇ ਨਿਕਾਹ ਅਤੇ ਧਰਮ ਪਰਿਵਰਤਨ ਆਪਣੀ ਮਰਜ਼ੀ ਨਾਲ ਕੀਤਾ ਸੀ। ਨੂਰ ਹੁਸੈਨ ਸਉਦੀ ਅਰਬ ਵਿੱਚ ਨੌਕਰੀ ਕਰਦਾ ਸੀ ਅਤੇ ਇੱਕ ਐਪ ਰਾਹੀਂ ਦੋਵਾਂ ਦੀ ਗੱਲਬਾਤ ਸ਼ੁਰੂ ਹੋਈ, ਜਿਸ ਤੋਂ ਬਾਅਦ ਦੋਵਾਂ ਵਿੱਚ ਨਜ਼ਦੀਕੀਆਂ ਵਧੀਆਂ ਅਤੇ ਰਿਸ਼ਤਾ ਬਣਿਆ। ਉਸ ਨੇ ਇਹ ਵੀ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੇ ਹਾਲਾਤਾਂ ਕਾਰਨ ਉਸ ਨੂੰ ਪਤਾ ਸੀ ਕਿ ਵੀਜ਼ਾ ਮਿਲਣ ਵਿੱਚ ਦਿੱਕਤ ਆ ਸਕਦੀ ਹੈ, ਇਸ ਲਈ ਉਸ ਨੇ ਜੱਥੇ ਨਾਲ ਪਾਕਿਸਤਾਨ ਜਾਣ ਦਾ ਫ਼ੈਸਲਾ ਕੀਤਾ।

ਤੁਹਾਨੂੰ ਦੱਸ ਦੇਈਏ ਕਿ ਸਰਬਜੀਤ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ, ਪਾਕਿਸਤਾਨ ਵੱਲੋਂ ਉਸਨੂੰ ਭਾਰਤ ਭੇਜਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਅਧੂਰੇ ਦਸਤਾਵੇਜ਼ਾਂ ਕਾਰਨ, ਉਸਨੂੰ ਅਜੇ ਤੱਕ ਭਾਰਤ ਵਾਪਸ ਨਹੀਂ ਭੇਜਿਆ ਜਾ ਸਕਿਆ। ਪਾਕਿਸਤਾਨ ਦੇ ਵਾਹਗਾ ਇਮੀਗ੍ਰੇਸ਼ਨ ਨੇ ਉਸਨੂੰ ਅਜੇ ਤੱਕ ਭਾਰਤ ਨਹੀਂ ਭੇਜਿਆ ਹੈ।

By Gurpreet Singh

Leave a Reply

Your email address will not be published. Required fields are marked *