ਸਵੇਰੇ-ਸਵੇਰੇ ਪੰਜਾਬ ‘ਚ ਵਾਪਰਿਆ ਵੱਡਾ ਹਾਦਸਾ: ਰੋਡਵੇਜ਼ ਬੱਸ ਤੇ ਕਾਰ ਵਿਚਾਲੇ ਟੱਕਰ, 4 ਲੋਕਾਂ ਦੀ ਮੌਤ

ਨੈਸ਼ਨਲ ਟਾਈਮਜ਼ ਬਿਊਰੋ :- ਹੁਸ਼ਿਆਰਪੁਰ ਦਸੂਹਾ ਰੋਡ ‘ਤੇ ਇਸ ਸਮੇਂ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ। ਸੰਘਣੀ ਧੁੰਦ ਦੇ ਕਾਰਨ ਇਸ ਰੋਡ ‘ਤੇ ਥੋੜੀ ਦੇਰ ਪਹਿਲਾਂ ਅੱਡਾ ਦੋਸੜਕਾਂ ਵਿਖੇ ਇਕ ਭਿਆਨਕ ਦਰਦਨਾਕ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਵਿਚ 4 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਨਾਲ ਉਕਤ ਰੋਡ ‘ਤੇ ਹਫ਼ੜਾ-ਦਫ਼ੜੀ ਮਚ ਗਈ। 

ਮਿਲੀ ਜਾਣਕਾਰੀ ਮੁਤਾਬਿਕ ਸੰਘਣੀ ਧੁੰਦ ਦੇ ਚਲਦਿਆ ਇਹ ਹਾਦਸਾ ਰੋਡਵੇਜ਼ ਦੀ ਬੱਸ ਅਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ ਕਾਰਨ ਵਾਪਰਿਆ ਹੈ। ਇਸ ਘਟਨਾ ਦੌਰਾਨ ਕਾਰ ਚਕਨਾਚੂਰ ਹੋ ਗਈ। ਮੌਤ ਦਾ ਸ਼ਿਕਾਰ ਹੋਏ ਲੋਕ ਕਾਰ ਸਵਾਰ ਦੱਸੇ ਜਾ ਰਹੇ ਹਨ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਵੀ ਮੌਕੇ ‘ਤੇ ਪਹੁੰਚ ਗਈ। ਪੁਲਸ ਨੇ ਮ੍ਰਿਤਕ ਲੋਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢ ਕੇ ਹਸਪਤਾਲ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। 

By Gurpreet Singh

Leave a Reply

Your email address will not be published. Required fields are marked *