‘ਈਜ਼ੀ ਰਜਿਸਟਰੀ’ ਨੇ ਤੋੜੇ ਰਿਕਾਰਡ: 6 ਮਹੀਨਿਆਂ ’ਚ 3.70 ਲੱਖ ਤੋਂ ਵੱਧ ਜਾਇਦਾਦ ਰਜਿਸਟਰੀਆਂ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਹੈ ਕਿ ‘ਈਜ਼ੀ ਰਜਿਸਟਰੀ’ ਪਹਿਲਕਦਮੀ ਪੰਜਾਬ ਦੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਵਿੱਚ ਇੱਕ ਨਵਾਂ ਮੀਲ ਪੱਥਰ ਸਾਬਤ ਹੋਈ ਹੈ। ਇਸ ਨਾਲ ਸੂਬੇ ਭਰ ਵਿੱਚ ਲਗਾਤਾਰ ਮਜ਼ਬੂਤ ਅਤੇ ਸਾਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਲੋਕਾਂ ਦਾ ਭਰੋਸਾ ਸਰਕਾਰੀ ਪ੍ਰਣਾਲੀ ’ਚ ਵਧਿਆ ਹੈ।

ਮਾਲ ਮੰਤਰੀ ਨੇ ਦੱਸਿਆ ਕਿ ਜੁਲਾਈ 2025 ਵਿੱਚ ਸ਼ੁਰੂ ਕੀਤੀ ਗਈ ‘ਈਜ਼ੀ ਰਜਿਸਟਰੀ’ ਤਹਿਤ ਦਸੰਬਰ 2025 ਤੱਕ ਕੁੱਲ 3,70,967 ਰਜਿਸਟਰੀਆਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਇਹ ਅੰਕੜੇ ਪਾਰਦਰਸ਼ੀ, ਭ੍ਰਿਸ਼ਟਾਚਾਰ-ਮੁਕਤ ਸ਼ਾਸਨ ਅਤੇ ਨਾਗਰਿਕ-ਪੱਖੀ ਸੇਵਾਵਾਂ ਵੱਲ ਇੱਕ ਵੱਡੇ ਕਦਮ ਦੀ ਗਵਾਹੀ ਦਿੰਦੇ ਹਨ। ਲੋਕਾਂ ਵੱਲੋਂ ਮਿਲਿਆ ਹੁੰਗਾਰਾ ਇਹ ਸਾਬਤ ਕਰਦਾ ਹੈ ਕਿ ਸਮਾਂਬੱਧ, ਪਰੇਸ਼ਾਨੀ-ਮੁਕਤ ਅਤੇ ਤਕਨਾਲੋਜੀ-ਆਧਾਰਤ ਪ੍ਰਣਾਲੀ ’ਤੇ ਲੋਕ ਪੂਰਾ ਭਰੋਸਾ ਕਰ ਰਹੇ ਹਨ।

By Gurpreet Singh

Leave a Reply

Your email address will not be published. Required fields are marked *