ਲੌਂਗੋਵਾਲ ਨਗਰ ਪਾਲਿਕਾ ਪ੍ਰੀਸ਼ਦ ਦੇ ਚੇਅਰਮੈਨ ਪਰਮਿੰਦਰ ਕੌਰ ਬਰਾੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਨੂੰ ਸੰਗਰੂਰ ਵਿੱਚ ਹੋਰ ਮਜ਼ਬੂਤੀ ਮਿਲੀ ਹੈ। ਲੌਂਗੋਵਾਲ ਨਗਰ ਕੌਂਸਲ ਦੀ ਮੌਜੂਦਾ ਪ੍ਰਧਾਨ ਪਰਮਿੰਦਰ ਕੌਰ ਬਰਾੜ ਪਤਨੀ ਸ. ਕਮਲ ਸਿੰਘ ਬਰਾੜ ਆਪਣੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਈ ਹੈ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਸਿਰੋਪਾ ਪਾ ਕੇ ਸਾਰਿਆਂ ਦਾ ਪਾਰਟੀ ‘ਚ ਸਵਾਗਤ ਕੀਤਾ।

ਲੌਂਗੋਵਾਲ ਤੋਂ ਪਰਮਿੰਦਰ ਕੌਰ ਬਰਾੜ (ਨਗਰ ਕੌਂਸਲ ਪ੍ਰਧਾਨ ਲੌਂਗੋਵਾਲ), ਸ. ਕਰਮ ਸਿੰਘ, ਸ. ਗਗਨਦੀਪ ਸਿੰਘ ਨੇ ਆਪਣੀ ਇੱਕੋ-ਇੱਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ। ਇਹਨਾਂ ਦੀ ਸ਼ਮੂਲੀਅਤ ਨਾਲ ਪਾਰਟੀ ਨੂੰ ਵੱਡਾ ਬਲ ਮਿਲਿਆ ਹੈ। ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਜੀ ਵੱਲੋਂ ਇਹਨਾਂ ਸਭ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ ਅਤੇ ਸਭ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ ਗਿਆ।

By Gurpreet Singh

Leave a Reply

Your email address will not be published. Required fields are marked *