ਰਾਸ਼ਟਰਪਤੀ ਦੀ ਜਲੰਧਰ ਫੇਰੀ : 14 ਤੋਂ 16 ਜਨਵਰੀ ਤੱਕ ਜਲੰਧਰ ‘ਚ ਲੱਗ ਗਈਆਂ ਪਾਬੰਦੀਆਂ

ਜਲੰਧਰ : ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੀ 16 ਜਨਵਰੀ ਨੂੰ ਹੋਣ ਵਾਲੀ ਜਲੰਧਰ ਫੇਰੀ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਸਖ਼ਤ ਕਦਮ ਚੁੱਕੇ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਅਮਨਿੰਦਰ ਕੌਰ ਨੇ ਹੁਕਮ ਜਾਰੀ ਕਰਦਿਆਂ ਜਲੰਧਰ ਜ਼ਿਲ੍ਹੇ ਦੀ ਸੀਮਾ ਅੰਦਰ 14 ਤੋਂ 16 ਜਨਵਰੀ ਤੱਕ ‘ਨੋ ਫਲਾਇੰਗ ਜ਼ੋਨ’ ਘੋਸ਼ਿਤ ਕਰ ਦਿੱਤਾ ਹੈ।

ਇਸ ਫੈਸਲੇ ਤਹਿਤ ਜ਼ਿਲ੍ਹੇ ਵਿਚ ਕਿਸੇ ਵੀ ਤਰ੍ਹਾਂ ਦੇ ਸਿਵਲ ਰਿਮੋਟ ਜਾਂ ਪਾਇਲਟਡ ਏਅਰਕ੍ਰਾਫਟ ਸਿਸਟਮ, ਡਰੋਨ ਅਤੇ ਹੈਲੀਕਾਪਟਰਾਂ ਦੀ ਉਡਾਣ ‘ਤੇ ਮੁਕੰਮਲ ਰੋਕ ਲਗਾਈ ਗਈ ਹੈ। ਪ੍ਰਸ਼ਾਸਨ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਪਾਬੰਦੀ ਸਿਰਫ਼ ਸਿਵਲ ਉਡਾਣਾਂ ‘ਤੇ ਲਾਗੂ ਹੋਵੇਗੀ, ਜਦਕਿ ਰਾਸ਼ਟਰਪਤੀ ਅਤੇ ਹੋਰ ਵੀ.ਵੀ.ਆਈ.ਪੀ. (VVIP) ਮਹਿਮਾਨਾਂ ਦੇ ਹੈਲੀਕਾਪਟਰਾਂ ਜਾਂ ਹਵਾਈ ਜਹਾਜ਼ਾਂ ਨੂੰ ਇਸ ਤੋਂ ਛੋਟ ਰਹੇਗੀ। ਇਹ ਹੁਕਮ ਰਾਸ਼ਟਰਪਤੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤੇ ਗਏ ਹਨ

By Gurpreet Singh

Leave a Reply

Your email address will not be published. Required fields are marked *