ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਨੰਗੇ ਪੈਰੀਂ ਨਿਮਾਣੇ ਸਿੱਖ ਵਜੋਂ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ। ਮੁੱਖ ਮੰਤਰੀ ਮਾਨ ਲਗਭਗ 45 ਮਿੰਟ ਸਕੱਤਰੇਤ ਵਿਖੇ ਪੇਸ਼ ਹੋਏ। ਇਸ ਮੌਕੇ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਸੀਐਮ ਮਾਨ 32 ਹਜ਼ਾਰ ਪੰਨਿਆਂ ਦੇ ਸਬੂਤ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੇ। ਸੀਐਮ ਮਾਨ ਨੇ ਗੋਲਕਾਂ ਨੂੰ ਲੈ ਕੇ ਬਿਆਨ ਦਿੱਤਾ ਸੀ। ਸੀਐਮ ਭਗਵੰਤ ਮਾਨ 32 ਹਜ਼ਾਰ ਦੇ ਕਰੀਬ ਪੰਨਿਆਂ ਦੇ ਸਬੂਤਾਂ ਦੇ ਦਸਤਾਵੇਜ਼ ਲੈ ਕੇ ਸਕੱਤਰੇਤ ਵਿਖੇ ਪਹੁੰਚੇ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਜਥੇਦਾਰ ਨੂੰ ਉਨ੍ਹਾਂ ਦੇ ਬਿਆਨਾਂ ‘ਤੇ ਸਪੱਸ਼ਟੀਕਰਨ ਦੇ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਸੋਸ਼ਲ ਮੀਡੀਆ ‘ਤੇ ਇੱਕ ਕਹਾਣੀ ਬਣਾਈ ਜਾ ਰਹੀ ਹੈ ਕਿ ਉਹ ਅਕਾਲ ਤਖ਼ਤ ਨੂੰ ਚੁਣੌਤੀ ਦੇ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੇ ਅਕਾਲ ਤਖ਼ਤ ਅੱਗੇ ਆਪਣਾ ਸਿਰ ਝੁਕਾਇਆ ਹੈ। ਉਨ੍ਹਾਂ ਨੇ ਸਰਵਉੱਚ ਸੰਸਥਾ ਨੂੰ ਕੋਈ ਚੁਣੌਤੀ ਨਹੀਂ ਦਿੱਤੀ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਭਵਿੱਖ ਵਿੱਚ ਕਿਸੇ ਵੀ ਨਿਰਦੇਸ਼ ਜਾਂ ਫੈਸਲੇ ਬਾਰੇ ਸੂਚਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਰਾਹਤ ਅਤੇ ਸੰਤੁਸ਼ਟੀ ਮਹਿਸੂਸ ਹੋਈ ਕਿ ਉਨ੍ਹਾਂ ਨੇ ਜਨਤਾ ਦੀਆਂ ਭਾਵਨਾਵਾਂ ਨੂੰ ਕਾਗਜ਼ ‘ਤੇ ਅਤੇ ਆਪਣੇ ਸਪੱਸ਼ਟੀਕਰਨ ਦੇ ਰੂਪ ਵਿੱਚ ਜਥੇਦਾਰ ਅੱਗੇ ਪੇਸ਼ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਘੁੰਮ ਰਹੀ ਇਤਰਾਜ਼ਯੋਗ ਵੀਡੀਓ ਬਾਰੇ ਉਨ੍ਹਾਂ ਕਿਹਾ ਕਿ ਇਹ ਜਾਅਲੀ ਹੈ ਅਤੇ ਇਸਦੀ ਜਾਂਚ ਉਹ ਜਿੱਥੇ ਵੀ ਚਾਹੁਣ ਕਰ ਸਕਦੇ ਹਨ। ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਵੀਡੀਓ ਬਿਲਕੁਲ ਫੇਕ ਹੈ। ਇਸ ਸਬੰਧੀ ਜਥੇਦਾਰ ਸਾਹਿਬ ਨੂੰ ਦੱਸ ਦਿੱਤਾ ਹੈ।

